ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਵਧੀਆਂ ਮੁਸ਼ਕਿਲਾਂ , ਈਡੀ ਨੇ ਕੀਤੀ ਕਰੋੜਾਂ ਦੀ ਜਾਇਦਾਦ ਜ਼ਬਤ,ਟੈਂਡਰ ਘੁਟਾਲੇ ਦਾ ਮਾਮਲਾ 

ਪੰਜਾਬ ਨਿਊਜ਼, 28 ਸਤੰਬਰ 2024

ਜਲੰਧਰ ‘ਚ ਫੂਡ ਸਪਲਾਈ ਵਿਭਾਗ ਅਤੇ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੀ ਮੁਸੀਬਤ ਖਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ।ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਖ਼ਿਲਾਫ਼ ਦਰਜ ਘਪਲੇ ਦੇ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਹ ਕਾਰਵਾਈ ਟੈਂਡਰ ਘੁਟਾਲੇ ਵਿੱਚ ਕੀਤੀ ਗਈ ਹੈ।

ਈਡੀ ਮੁਤਾਬਕ ਇਹ ਸਾਰੀਆਂ ਜਾਇਦਾਦਾਂ ਫੂਡ ਸਪਲਾਈ ਵਿਭਾਗ ਵਿੱਚ 2 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਨਾਲ ਬਣਾਈਆਂ ਗਈਆਂ ਹਨ। ਹਾਲਾਂਕਿ ਇਸ ਮਾਮਲੇ ਵਿੱਚ ਈਡੀ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਹੋਰ ਵੀ ਕਈ ਲੋਕ ਫਸ ਸਕਦੇ ਹਨ।