ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਦੇ ਅਹੁਦੇ ਖੁੱਸਣ ਮਗਰੋਂ ਹੁਣ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਨੋਟਿਸ
ਪੰਜਾਬ ਨਿਊਜ਼, 28 ਸਤੰਬਰ, 2024
ਪ੍ਰਸ਼ਾਸਕੀ ਅਫਸਰ ਪੰਜਾਬ ਸਿਵਲ ਸਕੱਤਰੇਤ ਵੱਲੋਂ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਕੋਠੀ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਵਿਚ ਕਿਹਾ ਗਿਆ ਕਿ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਕੋਠੀ ਖਾਲੀ ਕਰਨੀ ਹੁੰਦੀ ਹੈ। ਇਸ ਲਈ ਤੁਸੀਂ ਕੋਠੀ ਖਾਲੀ ਕਰ ਕੇ ਲੋਕ ਨਿਰਮਾਣ ਵਿਭਾਗ ਦੇ ਹਵਾਲੇ ਕਰੋ ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਕੋਠੀਆਂ ਅਲਾਟ ਕੀਤੀਆਂ ਜਾ ਸਕਣ।