ਕੁਲਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, ਤਿੰਨ ਜਵਾਨ ਅਤੇ ਇੱਕ ਪੁਲਿਸ ਮੁਲਾਜ਼ਮ ਜਖਮੀ 

28 sep 2024

ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਕੁਲਗਾਮ ਦੇ ਦੇਵਸਰ ਇਲਾਕੇ ‘ਚ ਚੱਲ ਰਿਹਾ ਹੈ। ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਅਰੀਗਾਮ ਪਿੰਡ ‘ਚ 2 ਤੋਂ 3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਖ਼ਬਰ ਲਿਖੇ ਜਾਣ ਤੱਕ ਕਾਰਵਾਈ ਜਾਰੀ ਸੀ। ਤਾਜ਼ਾ ਜਾਣਕਾਰੀ ਮੁਤਾਬਕ ਕੁਲਗਾਮ ਮੁਕਾਬਲੇ ‘ਚ ਫੌਜ ਦੇ ਤਿੰਨ ਜਵਾਨ ਅਤੇ ਇਕ ਪੁਲਸ ਅਧਿਕਾਰੀ ਜ਼ਖਮੀ ਹੋ ਗਿਆ ਹੈ।