ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ , ਹਸਪਤਾਲ ਤੋਂ ਮਿਲੀ ਛੁੱਟੀ

ਪੰਜਾਬ ਸੀਐਮ ਭਗਵੰਤ ਸਿੰਘ ਮਾਨ ਦੇ ਸਿਹਤ ਦੇ ਵਿੱਚ ਸੁਧਾਰ ਨੂੰ ਵੇਖਦਿਆਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਹਸਪਤਾਲ ਦੇ ਵਿੱਚ ਇਹ ਸਬੰਧ ਦੇ ਵਿੱਚ ਕਾਜ਼ੀ ਕਾਰਵਾਈ ਜਾਰੀ। ਸੂਤਰਾਂ ਮੁਤਾਬਿਕ ਉਹਨਾਂ ਨੂੰ ਚਾਹੁਣ ਵਾਲੇ ਅਤੇ ਕਈ ਰਾਜਨੀਤਿਕ ਆਗੂ ਵੀ ਸੀਐਮ ਆਵਾਸ ਤੇ ਪਹੁੰਚਣੇ ਸ਼ੁਰੂ ਹੋ ਗਏ ਹਨ ਹਾਲਾਂਕਿ ਕਿਹਾ ਇਹ ਜਾ ਰਿਹਾ ਕਿ ਅਜੇ ਪੰਜਾਬ ਸੀਐਮ ਨੂੰ ਕੁਝ ਦਿਨ ਆਰਾਮ ਕਰਨ ਲਈ ਕਿਹਾ ਗਿਆ। ਦੱਸ ਦੇਈਏ ਕਿ ਅੱਜ ਪੰਜਾਬ ਦੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਰਜੋਤ ਸਿੰਘ ਬੈਂਸ ਉਹਨਾਂ ਨੂੰ ਮਿਲਣ ਲਈ ਮੋਹਾਲੀ ਸਥਿਤ ਨਿਜੀ ਹਸਪਤਾਲ ਦੇ ਵਿੱਚ ਪਹੁੰਚੇ ਸੀ ਜਿੱਥੇ ਪੰਜਾਬ ਸੀਐਮ ਸਾਥੀ ਸੀ। ਉਹਨਾਂ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਦਾ ਹਾਲ ਚਾਲ ਪੁੱਛੁਣ ਲਈ ਆਏ ਇਸਦੇ ਨਾਲ ਹੀ ਪਰਗਟ ਸਿੰਘ ਵੀ ਪੁੱਜੇ ਸੀ। ਵਿਸ਼ਵ ਭਾਰਤਾ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਨੂੰ ਮੋਹਾਲੀ ਦੇ ਹਸਪਤਾਲ ਤੋਂ ਅੱਜ ਛੁੱਟੀ ਹੋ ਸਕਦੀ ਹੈ ਤੇ ਉਹਨਾਂ ਨੂੰ ਸੀਐਮ ਰਿਹਾਇਸ਼ ਲੈ ਕੇ ਜਾਇਆ ਜਾਏਗਾ। ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਸੀ ਜਿਸ ਤੋਂ ਬਾਅਦ ਪੰਜਾਬ ਦੇ ਜ਼ਿਲਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਉਹਨਾਂ ਨੂੰ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਦੇ ਕਈ ਟੈਸਟ ਵੀ ਹੋਏ ਸੀ ਇੱਥੇ ਉਸ ਤੋਂ ਬਾਅਦ ਉਹਨਾਂ ਦੀ ਹਾਲਤ ਦੇ ਵਿੱਚ ਸੁਧਾਰ ਦੱਸਿਆ ਜਾ ਰਿਹਾ।