ਐਕਟਿਵਾ ‘ਤੇ ਜਾ ਰਹੇ ਪਤੀ-ਪਤਨੀ ਨੂੰ ਟਰੈਕਟਰ-ਟਰਾਲੀ ਨੇ ਕੁਚਲਿਆ, ਹਾਦਸੇ ‘ਚ ਔਰਤ ਦੀ ਮੌਤ

ਪੰਜਾਬ ਨਿਊਜ਼,9 ਅਕਤੂਬਰ 2024

 ਜਲੰਧਰ ਦੇ ਜੰਡਿਆਲਾ ਫਗਵਾੜਾ ਰੋਡ ‘ਤੇ ਸਕੂਟੀ ਸਵਾਰ ਜੋੜੇ ਨੂੰ ਓਵਰਲੋਡ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 45 ਸਾਲਾ ਔਰਤ ਦੀ ਮੌਤ ਹੋ ਗਈ। ਇਸ ਦੌਰਾਨ ਔਰਤ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਟਰੈਕਟਰ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮ੍ਰਿਤਕ ਔਰਤ ਦੀ ਪਛਾਣ ਵੰਦਨਾ ਕਾਲੀਆ ਵਾਸੀ ਨੂਰਮਹਿਲ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਦੁਪਹਿਰ ਕਰੀਬ 12 ਵਜੇ ਵਾਪਰੀ। ਜਲੰਧਰ-ਫਗਵਾੜਾ ਰੋਡ ‘ਤੇ ਟੀ ਪੁਆਇੰਟ ਨੇੜੇ ਓਵਰਲੋਡ ਟਰੈਕਟਰ ਟਰਾਲੀ ਚਾਲਕ ਨੇ ਸਕੂਟੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਘਟਨਾ ‘ਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ

ਪੁਲਿਸ ਨੇ ਵੰਦਨਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੰਡਿਆਲਾ ਥਾਣਾ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਟੀ ਪੁਆਇੰਟ ਨੇੜੇ ਟਰੈਕਟਰ ਟਰਾਲੀ ਦੀ ਲਪੇਟ ‘ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।