ਮਾਨਸਿਕ ਦੁੱਖਾਂ ਦਾ ਇਲਾਜ ਕੀ ਹੈ-ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 10 ਅਕਤੂਬਰ 2024
ਨਿਊਜ਼ ਪੰਜਾਬ
ਮਾਨਸਿਕ ਦੁੱਖਾਂ ਦਾ ਇਲਾਜ ਕੀ ਹੈ-ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ
Hukamnama
Sri Darbar Sahib Ji
Sri Amritsar Sahib
Ang–927
10-Oct-2024
ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥
रामकली महला ५ रुती सलोकु
ੴ सतिगुर प्रसादि ॥
करि बंदन प्रभ पारब्रहम बाछउ साधह धूरि ॥ आपु निवारि हरि हरि भजउ नानक प्रभ भरपूरि ॥१॥ किलविख काटण भै हरण सुख सागर हरि राइ ॥ दीन दइआल दुख भंजनो नानक नीत धिआइ ॥२॥
Raamkalee Fifth Mehla Ruti The Seasons. Shalok:
One Universal Creator God. By The Grace Of The True Guru: Bow to the Supreme Lord God, and seek the dust of the feet of the Holy. Cast out your self-conceit, and vibrate, meditate, on the Lord, Har, Har. O Nanak, God is all-pervading. ||1|| He is the Eradicator of sins, the Destroyer of fear, the Ocean of peace, the Sovereign Lord King. Merciful to the meek, the Destroyer of pain: O Nanak, always meditate on Him. ||2||
ਬੰਦਨ = ਨਮਸਕਾਰ। ਬਾਛਉ = ਬਾਛਉਂ, ਮੈਂ ਮੰਗਦਾ ਹਾਂ। ਸਾਧਹ ਧੂਰਿ = ਸੰਤ ਜਨਾਂ ਦੀ ਚਰਨ ਧੂੜ। ਆਪੁ = ਆਪਾ-ਭਾਵ। ਨਿਵਾਰਿ = ਦੂਰ ਕਰ ਕੇ। ਭਜਉ = ਭਜਉਂ, ਮੈਂ ਜਪਦਾ ਹਾਂ। ਭਰਪੂਰਿ = ਸਰਬ-ਵਿਆਪਕ।੧। ਕਿਲਵਿਖ = ਪਾਪ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ}। ਸੁਖ ਸਾਗਰ = ਸੁਖਾਂ ਦਾ ਸਮੁੰਦਰ। ਦੁਖ ਭੰਜਨੋ = ਦੁੱਖਾਂ ਦਾ ਨਾਸ ਕਰਨ ਵਾਲਾ। ਨੀਤ = ਨਿੱਤ, ਸਦਾ।੨।
ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਰੁਤੀ ਸਲੋਕੁ’।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।੨।
राग रामकली में गुरु अरजन देव जी की बाणी ‘ रती सलोक
अकाल पुरख एक है और सतगुरु की किरपा से मिलता है। हे नानक। (कह- हे भाई) पारब्रहम प्रभु को नमस्कार कर के में ( उस के दर से ) संत जना के चरणे की धुल मांगता हु, और आपा-भाव दुर कर के में उस सरब-वियापक प्रभु का नाम जपता हा ।੧। प्रभु पातशाह सारे पाप काटने वाला है, सारे डर दूर करने वाला है, सुखो का समुन्दर है, गरीबो पर दया कारण वाला है, (गरीबो के) दुख नास करने वाला है। हे नानक। उस को सदा सिमरता रह ।੨।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🚩🚩🙏🌷🙏🚩🚩