ਪ੍ਰਸਿੱਧ ਭਾਰਤੀ ਕਾਰੋਬਾਰੀ ਰਤਨ ਟਾਟਾ ਦਾ 86 ਸਾਲ ਦੀ ਉਮਰ ‘ਚ ਹੋਇਆ ਦੇਹਾਂਤ,PM ਮੋਦੀ ਸਣੇ ਕਈ ਨੇਤਾਵਾਂ ਨੇ ਜਤਾਇਆ ਦੁੱਖ 

ਮੁੰਬਈ:10 ਅਕਤੂਬਰ 2024

ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ। ਦੇਸ਼ ਦੇ ਸਭ ਤੋਂ ਵੱਡੇ ਵਪਾਰਕ ਟਰੱਸਟ ਟਾਟਾ ਸੰਨਜ਼ ਦੇ ਆਨਰੇਰੀ ਚੇਅਰਮੈਨ ਰਤਨ ਟਾਟਾ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਵਧਦੀ ਉਮਰ ਕਾਰਨ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੋਂ ਉਨ੍ਹਾਂ ਨੂੰ ਦੇਸ਼ ਦਾ ਸਰਵਉੱਚ ਸਨਮਾਨ ਭਾਰਤ ਰਤਨ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਦੇਸ਼ ਭਰ ਦੇ ਲੋਕਾਂ ਵਿੱਚ ਰਤਨ ਟਾਟਾ ਪ੍ਰਤੀ ਅਥਾਹ ਸਤਿਕਾਰ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੀਨੀਅਰ ਨੇਤਾਵਾਂ ਅਤੇ ਉਦਯੋਗਪਤੀਆਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।