ਹਰਿਆਣਾ ਦੇ ਮੁੱਖ ਮੰਤਰੀ 15 ਅਕਤੂਬਰ ਨੂੰ ਚੁੱਕਣਗੇ ਸਹੁੰ,ਪੀਐਮ ਮੋਦੀ ਵੀ ਸ਼ਿਰਕਤ ਕਰਨਗੇ ਸਹੁੰ ਚੁੱਕ ਸਮਾਗਮ ਵਿੱਚ
ਹਰਿਆਣਾ,10 ਅਕਤੂਬਰ 2024
ਹਰਿਆਣਾ ਵਿੱਚ ਨਾਇਬ ਸੈਣੀ 15 ਅਕਤੂਬਰ ਤੋਂ ਪਹਿਲਾਂ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਸਹੁੰ ਚੁੱਕ ਸਮਾਗਮ ਪੰਚਕੂਲਾ ਦੇ ਪਰੇਡ ਗਰਾਊਂਡ ਵਿੱਚ ਹੋਵੇਗਾ। ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਕਈ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਵੀ ਮੌਜੂਦ ਰਹਿਣਗੇ। ਮੁੱਖ ਮੰਤਰੀ ਦੇ ਨਾਲ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।8 ਅਕਤੂਬਰ ਨੂੰ ਸੂਬੇ ਦੀਆਂ 90 ਵਿਧਾਨ ਸਭਾ ਸੀਟਾਂ ਦੇ ਨਤੀਜਿਆਂ ‘ਚ ਭਾਜਪਾ ਨੇ 48 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਭਾਜਪਾ ਨੇ ਪਹਿਲਾਂ ਹੀ ਨਾਇਬ ਸੈਣੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਸੀ। ਚੋਣਾਂ ਵੀ ਉਨ੍ਹਾਂ ਦੀ ਅਗਵਾਈ ਹੇਠ ਹੀ ਲੜੀਆਂ ਗਈਆਂ ਸਨ।