ਬਹਿਰਾਇਚ ‘ਚ ਦੁਰਗਾ ਵਿਸਰਜਨ ਦੌਰਾਨ ਹੋਈ ਹਿੰਸਾ,1 ਦੀ ਮੌਤ,ਮਾਹੌਲ ਖਰਾਬ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-CM ਯੋਗੀ ਨੇ ਕਿਹਾ
ਲਖਨਊ:14 ਅਕਤੂਬਰ 2024
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਦੁਰਗਾ ਮੂਰਤੀ ਦੇ ਵਿਸਰਜਨ ਜਲੂਸ ਦੌਰਾਨ ਹੰਗਾਮਾ ਹੋ ਗਿਆ। ਜਲੂਸ ਦੌਰਾਨ ਕੁਝ ਲੋਕਾਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਇਕ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਨੇ ਪਥਰਾਅ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਨਾਲ ਤਣਾਅ ਹੋਰ ਵਧ ਗਿਆ। ਇਸ ਭਗਦੜ ਦੌਰਾਨ ਕਈ ਲੋਕ ਜ਼ਖਮੀ ਵੀ ਹੋ ਗਏ। ਘਟਨਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਮੂਰਤੀ ਵਿਸਰਜਨ ਰੋਕ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ‘ਤੇ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਯੂਪੀ ਦੇ ਬਹਿਰਾਇਚ ਵਿੱਚ ਹੋਈ ਹਿੰਸਾ ਨੂੰ ਲੈ ਕੇ ਜ਼ਿਲ੍ਹਾ ਐਸਪੀ ਵਰਿੰਦਾ ਸ਼ੁਕਲਾ ਦਾ ਬਿਆਨ ਆਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 25-30 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਗੋਲੀਬਾਰੀ ਸਲਮਾਨ ਨਾਮ ਦੇ ਦੋਸ਼ੀ ਦੇ ਘਰ ਤੋਂ ਹੋਈ, ਉਸ ਦਾ ਨਾਮ ਐਫਆਈਆਰ ਵਿੱਚ ਲਿਖਿਆ ਗਿਆ ਹੈ। ਬਾਕੀ ਮੁਲਜ਼ਮ ਅਜੇ ਤੱਕ ਅਣਪਛਾਤੇ ਹਨ। ਵਿਸਰਜਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵਿਸਰਜਨ ਖਤਮ ਹੋਣ ਤੋਂ ਬਾਅਦ ਗ੍ਰਿਫਤਾਰੀ ਦਾ ਕੰਮ ਤੇਜ਼ ਕਰ ਦਿੱਤਾ ਜਾਵੇਗਾ।