ਡੋਨਾਲਡ ਟਰੰਪ ਦੀ ਹੱਤਿਆ ਦੀ ਤੀਜੀ ਵਾਰ ਕੌਸ਼ਿਸ਼ ,ਕੋਚੇਲਾ ਤੋਂ ਹਥਿਆਰਬੰਦ ਵਿਅਕਤੀ ਗ੍ਰਿਫਤਾਰ
14 ਅਕਤੂਬਰ 2024
ਅਮਰੀਕਾ ਵਿੱਚ ਅਗਲੇ ਮਹੀਨੇ ਰਾਸ਼ਟਰਪਤੀ ਚੋਣਾਂ ਹਨ। 5 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਚੋਣਾਂ ਤੋਂ ਪਹਿਲਾਂ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਲੋਕਾਂ ਵਿੱਚ ਜਾ ਕੇ ਆਪਣੇ ਹੱਕ ਵਿੱਚ ਵੋਟਾਂ ਮੰਗ ਰਹੇ ਹਨ। ਇਸ ਚੋਣ ਵਿੱਚ ਡੋਨਾਲਡ ਟਰੰਪ ਦੀ ਜਾਨ ਨੂੰ ਖ਼ਤਰਾ ਹੈ। ਕੁਝ ਮਹੀਨੇ ਪਹਿਲਾਂ ਇਕ ਚੋਣ ਰੈਲੀ ਦੌਰਾਨ ਡੋਨਾਲਡ ਟਰੰਪ ‘ਤੇ ਗੋਲੀਬਾਰੀ ਹੋਈ ਸੀ। ਇਸ ਦੇ ਨਾਲ ਹੀ ਇਕ ਵਾਰ ਫਿਰ ਡੋਨਾਲਡ ਟਰੰਪ ਦੀ ਰੈਲੀ ਨੇੜੇ ਇਕ ਸ਼ੱਕੀ ਵਿਅਕਤੀ ਫੜਿਆ ਗਿਆ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਦੱਖਣੀ ਕੈਲੀਫੋਰਨੀਆ ‘ਚ ਡੋਨਾਲਡ ਟਰੰਪ ਦੀ ਰੈਲੀ ਹੋ ਰਹੀ ਸੀ। ਜਿੱਥੇ ਟਰੰਪ ਦੀ ਰੈਲੀ ਦੇ ਨੇੜੇ ਇੱਕ ਸ਼ੱਕੀ ਵਿਅਕਤੀ ਆਇਆ। ਕਾਰ ‘ਚੋਂ ਉਸ ਕੋਲੋਂ ਇੱਕ ਗੋਲੀ, ਲੋਡਡ ਪਿਸਤੌਲ, ਗੋਲਾ ਬਾਰੂਦ ਅਤੇ ਕਈ ਜਾਅਲੀ ਪਾਸਪੋਰਟ ਬਰਾਮਦ ਹੋਏ ਹਨ। ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਹੈ।ਲੰਬੀ ਪੁਲਿਸ ਪੁੱਛਗਿੱਛ ਤੋਂ ਬਾਅਦ, ਸ਼ੱਕੀ ਨੂੰ ਉਸੇ ਦਿਨ 5,000 ਦੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਸ਼ੱਕੀ ਲਾਸ ਵੇਗਾਸ ਦਾ ਰਹਿਣ ਵਾਲਾ ਹੈ। ਉਸ ਦੀ ਉਮਰ 49 ਸਾਲ ਹੈ। ਉਹ ਘਰੇਲੂ ਲਾਈਸੈਂਸ ਪਲੇਟਾਂ ਨਾਲ ਇੱਕ ਗੈਰ-ਰਜਿਸਟਰਡ ਕਾਲੀ SUV ਚਲਾ ਰਿਹਾ ਸੀ।