ਵੱਡੀ ਖ਼ਬਰ ; ਭਾਜਪਾ ਆਗੂ ਦੇ ਸਰਕਾਰੀ ਗੰਨਮੈਨ ਦੇ ਡਿਊਟੀ ‘ਤੇ ਜਾਂਦੇ ਸਮੇਂ ਮੱਥੇ ‘ਚ ਮਾਰੀ ਗੋਲੀ, ਕਾਰ ‘ਚੋਂ ਮਿਲੀ ਲਾਸ਼, ਜਾਣੋ ਪੂਰਾ ਮਾਮਲਾ
14 ਅਕਤੂਬਰ 2024
ਪਟਿਆਲਾ ਦੇ ਭਵਾਨੀਗੜ੍ਹ ਵਿੱਚ ਇੱਕ ਭਾਜਪਾ ਆਗੂ ਦੇ ਸਰਕਾਰੀ ਗੰਨਮੈਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਹ ਆਪਣੀ ਕਾਰ ਵਿੱਚ ਮ੍ਰਿਤਕ ਪਾਇਆ ਗਿਆ। ਉਸ ਦੇ ਮੱਥੇ ‘ਤੇ ਗੋਲੀ ਲੱਗੀ ਹੋਈ ਸੀ। ਗਨਮੈਨ ਦੀ ਲਾਸ਼ ਡਰਾਈਵਰ ਸੀਟ ‘ਤੇ ਪਈ ਹੋਈ ਸੀ।ਜਾਣਕਾਰੀ ਅਨੁਸਾਰ ਭਾਜਪਾ ਆਗੂ ਅਤੇ ਐਫਸੀਆਈ ਦੇ ਡਾਇਰੈਕਟਰ ਜੀਵਨ ਕੁਮਾਰ ਗਰਗ ਨੇ ਆਪਣੇ ਗੰਨਮੈਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕ ਦੀ ਪਛਾਣ ਕਾਂਸਟੇਬਲ ਨਵਜੋਤ ਸਿੰਘ ਵਜੋਂ ਹੋਈ ਹੈ। ਉਹ ਪਟਿਆਲਾ ਦਾ ਰਹਿਣ ਵਾਲਾ ਸੀ।ਉਨ੍ਹਾਂ ਦੱਸਿਆ ਕਿ ਜਦੋਂ ਉਸ ਦਾ ਗੰਨਮੈਨ ਆਪਣੀ ਨਿੱਜੀ ਕਾਰ ਰਹੀ ਆਪਣੀ ਡਿਊਟੀ ਤੇ ਉਸ ਦੀ ਸੁਰੱਖਿਆ ਲਈ ਭਵਾਨੀਗੜ੍ਹ ਨੂੰ ਆ ਰਿਹਾ ਸੀ ਤਾਂ ਰਸਤੇ ’ਚ ਹੀ ਪਟਿਆਲਾ ਨੇੜੇ ਪਿੰਡ ਜਾਅਲਾਂ ਨਜ਼ਦੀਕ ਨਵਜੋਤ ਸਿੰਘ ਦੀ ਲਾਸ਼ ਉਸ ਦੀ ਨਿੱਜੀ ਕਾਰ ’ਚੋਂ ਭੇਦ ਭਰੇ ਹਾਲਾਤਾਂ ’ਚ ਬਰਾਮਦ ਹੋਈ ਹੈ। ਉਸ ਦੇ ਮੱਥੇ ’ਚ ਗੋਲ਼ੀ ਲੱਗੀ ਹੋਈ ਸੀ। ਉਨ੍ਹਾਂ ਦੱਸਿਆ ਕਿ ਕਾਂਸਟੇਬਲ ਨਵਜੋਤ ਸਿੰਘ ਉਸ ਕੋਲ ਜੁਲਾਈ ਮਹੀਨੇ ਤੋਂ ਬਤੌਰ ਗੰਨਮੈਨ ਡਿਊਟੀ ਕਰਦਾ ਸੀ।