ਦੀਵਾਲੀ ਤੋਂ ਪਹਿਲਾ ਦਿੱਲੀ ਵਿੱਚ ਪਟਾਕਿਆ ਤੇ ਬੈਨ,1 ਜਨਵਰੀ 2025 ਤੱਕ ਰਹੇਗੀ ਪਾਬੰਦੀ

ਨਵੀਂ ਦਿੱਲੀ:14 ਅਕਤੂਬਰ 2024

ਰਾਜਧਾਨੀ ‘ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਦੀਆਂ ਵਿੱਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਅੱਜ ਸੋਮਵਾਰ (14 ਅਕਤੂਬਰ) ਤੋਂ 1 ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਪਾਬੰਦੀ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਾਰੇ ਦਿੱਲੀ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ ਗਈ ਹੈ।

ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਕਾਰ ਨੇ ਸਰਦੀਆਂ ਦੇ ਮੌਸਮ ‘ਚ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵਧਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦਾ ਫੈਸਲਾ ਲਿਆ ਹੈ। ਸਰਕਾਰ ਨੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਸਰਕਾਰ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਟਾਕਿਆਂ ਦੀ ਆਨਲਾਈਨ ਵਿਕਰੀ/ਡਲਿਵਰੀ ‘ਤੇ ਵੀ ਪਾਬੰਦੀ ਹੋਵੇਗੀ। ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ 1 ਜਨਵਰੀ 2025 ਤੱਕ ਲਾਗੂ ਰਹੇਗੀ। ਗੋਪਾਲ ਰਾਏ ਨੇ ਅੱਗੇ ਕਿਹਾ ਕਿ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਸਹਿਯੋਗ ਨਾਲ ਇੱਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ।