ਉੱਤਰ ਪ੍ਰਦੇਸ਼ ਦੇ ਬਹਿਰਾਇਚ ‘ਚ ਹਿੰਸਾ ਜਾਰੀ,ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਧਾਰਮਿਕ ਸਥਾਨ ‘ਤੇ ਕੀਤੀ ਭੰਨਤੋੜ ਕਰਕੇ ਅੱਗ ਲਗਾਉਣ ਦੀ ਕੀਤੀ ਕੋਸ਼ਿਸ਼

15 ਅਕਤੂਬਰ 2024

ਉੱਤਰ ਪ੍ਰਦੇਸ਼ (ਯੂਪੀ) ਦੇ ਬਹਿਰਾਇਚ ਵਿੱਚ ਦੁਰਗਾ ਮੂਰਤੀ ਵਿਸਰਜਨ ਦੇ ਜਲੂਸ ਦੌਰਾਨ ਸ਼ੁਰੂ ਹੋਈ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸੋਮਵਾਰ ਨੂੰ ਬਦਮਾਸ਼ਾਂ ਨੇ ਦੁਕਾਨਾਂ, ਹਸਪਤਾਲਾਂ ਅਤੇ ਸ਼ੋਅਰੂਮਾਂ ਸਮੇਤ ਕਈ ਘਰਾਂ ਨੂੰ ਅੱਗ ਲਾ ਦਿੱਤੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਇਲਾਕੇ ‘ਚ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਕਰ ਦਿੱਤੇ। ਇਸ ਦੇ ਬਾਵਜੂਦ ਸ਼ਰਾਰਤੀ ਅਨਸਰਾਂ ਨੇ ਦੇਰ ਰਾਤ ਪਿੰਡ ਨਕਵਾ ਵਿੱਚ ਧਾਰਮਿਕ ਸਥਾਨ ਦੀ ਭੰਨਤੋੜ ਕੀਤੀ ਅਤੇ ਅੱਗ ਲਾਉਣ ਦੀ ਕੋਸ਼ਿਸ਼ ਵੀ ਕੀਤੀ। ਉਧਰ, ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ।

ਹਿੰਸਾ ਅਤੇ ਤਣਾਅਪੂਰਨ ਸਥਿਤੀ ਦੇ ਵਿਚਕਾਰ ਟੀਮ ਦੇਰ ਰਾਤ ਬਹਿਰਾਇਚ ਪਹੁੰਚੀ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਪੁਲਿਸ ਬਲ ਤਾਇਨਾਤ ਵੇਖੇ ਗਏ। ਇਸ ਤੋਂ ਬਾਅਦ ਵੀ ਬਦਮਾਸ਼ਾਂ ਨੇ ਸੋਮਵਾਰ ਰਾਤ ਕਰੀਬ 10 ਵਜੇ ਪਿੰਡ ਨੂੰ ਅੱਗ ਲਗਾ ਦਿੱਤੀ। ਨਕਵਾ ਪਿੰਡ ਦੇ ਮੁਖੀ ਨੇ ਦੱਸਿਆ ਕਿ 10 ਤੋਂ 15 ਲੋਕਾਂ ਨੇ ਆ ਕੇ ਅੱਗ ਲਗਾ ਦਿੱਤੀ। ਅੱਗ ਲੱਗਣ ਤੋਂ ਬਾਅਦ ਪੁਲਿਸ ਅਤੇ ਪੀਏਸੀ ਦੀ ਭਾਰੀ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਵਿਚ ਕੀਤਾ। ਪੁਲਸ ਨੂੰ ਦੇਖਦੇ ਹੀ ਬਦਮਾਸ਼ ਫਰਾਰ ਹੋ ਗਏ।