ਮਹਾਰਾਸ਼ਟਰ ਵਿਧਾਨ ਸਭਾ ਚੋਣ 20 ਨਵੰਬਰ ਨੂੰ;ਝਾਰਖੰਡ’ ਚ 13 ਅਤੇ 20 ਨਵੰਬਰ ਨੂੰ ਦੋ ਪੜਾਵਾਂ ਵਿੱਚ ਵੋਟਿੰਗ…..23 ਨਵੰਬਰ ਨੂੰ ਨਤੀਜੇ
15 ਅਕਤੂਬਰ 2024
ਭਾਰਤੀ ਚੋਣ ਕਮਿਸ਼ਨ ਨੇ ਮੰਗਲਵਾਰ, 15 ਅਕਤੂਬਰ ਨੂੰ ਆਗਾਮੀ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਝਾਰਖੰਡ ਵਿੱਚ ਦੋ ਪੜਾਵਾਂ ਵਿੱਚ 13 ਨਵੰਬਰ ਅਤੇ 20 ਨਵੰਬਰ ਨੂੰ ਵੋਟਾਂ ਪੈਣਗੀਆਂ । ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ ।ਚੋਣ ਕਮਿਸ਼ਨ ਨੇ ਵੇਰਵਿਆਂ ਦਾ ਐਲਾਨ ਕਰਨ ਲਈ ਮੰਗਲਵਾਰ ਨੂੰ ਦੁਪਹਿਰ 3.30 ਵਜੇ ਨਵੀਂ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਬੁਲਾਈ ਸੀ ।ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ 48 ਵਿਧਾਨ ਸਭਾ ਅਤੇ 2 ਸੰਸਦੀ ਹਲਕਿਆਂ ਲਈ ਚੋਣ ਤਰੀਕਾਂ ਦਾ ਐਲਾਨ ਕੀਤਾ।