ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਅੱਜ ਜ਼ਿਮਨੀ ਚੋਣਾਂ ਦਾ ਐਲਾਨ,13 ਨਵੰਬਰ ਹੋਣਗੀਆਂ ਚੋਣਾਂ, 23 ਨਵੰਬਰ ਨੂੰ ਨਤੀਜੇ

ਪੰਜਾਬ ਨਿਊਜ਼,15 ਅਕਤੂਬਰ 2024

ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ: 10-ਡੇਰਾ ਬਾਬਾ ਨਾਨਕ, 44-ਚੱਬੇਵਾਲ (SC), 84-ਗਿੱਦੜਬਾਹਾ, ਅਤੇ 103-ਬਰਨਾਲਾ ਲਈ ਉਪ ਚੋਣਾਂ ਦਾ ਐਲਾਨ ਕੀਤਾ ਹੈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਪ ਚੋਣਾਂ ਲਈ ਜਾਰੀ ਪ੍ਰੋਗਰਾਮ ਅਨੁਸਾਰ 18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, ਜਦੋਂ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 30 ਅਕਤੂਬਰ ਹੈ। ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 23 ਨਵੰਬਰ ਨੂੰ ਕੀਤਾ ਜਾਵੇਗਾ। ਉਨ•ਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣਾਂ ਦੇ ਐਲਾਨ ਦੇ ਨਾਲ ਹੀ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਜ਼ਿਲਿ•ਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਚੋਣ ਜ਼ਾਬਤਾ 25 ਨਵੰਬਰ ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ, 10 ਅਕਤੂਬਰ 2024 ਤੱਕ, ਕੁੱਲ 831 ਪੋਲਿੰਗ ਸਟੇਸ਼ਨਾਂ ਦੇ ਨਾਲ ਚਾਰ ਹਲਕਿਆਂ ਵਿੱਚ ਕੁੱਲ ਵੋਟਰਾਂ ਦੀ ਗਿਣਤੀ 6,96,316 ਹੈ। 10-ਡੇਰਾ ਬਾਬਾ ਨਾਨਕ ਲਈ 1,93,268 ਵੋਟਰ ਅਤੇ 241 ਪੋਲਿੰਗ ਸਟੇਸ਼ਨ ਹਨ। 44-ਚੱਬੇਵਾਲ (SC) ਵਿੱਚ ਵੋਟਰਾਂ ਦੀ ਗਿਣਤੀ 1,59,254 ਹੈ, ਜਿਸ ਵਿੱਚ 205 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1,66,489 ਹੈ ਅਤੇ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਦੌਰਾਨ 103-ਬਰਨਾਲਾ ਵਿੱਚ 1,77,305 ਵੋਟਰ ਅਤੇ 212 ਪੋਲਿੰਗ ਸਟੇਸ਼ਨ ਹਨ। ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਲਈ ਜ਼ਿਲ੍ਹਾ ਚੋਣ ਅਫ਼ਸਰ ਨਿਯੁਕਤ ਕੀਤਾ ਗਿਆ ਹੈ,