ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੁੜ ਹੋਣਗੀਆਂ ਪੰਚਾਇਤੀ ਚੋਣਾਂ, ਜਲਦ ਹੀ ਹੋਵੇਗਾ ਤਰੀਕ ਦਾ ਐਲਾਨ
ਪੰਜਾਬ ਨਿਊਜ਼,16 ਅਕਤੂਬਰ 2024
ਪੰਜਾਬ ‘ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਦੁਬਾਰਾ ਚੋਣਾਂ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਵੀ ਜਲਦੀ ਹੀ ਫੈਸਲਾ ਲਿਆ ਜਾਵੇਗਾ। ਜਿਨ੍ਹਾਂ ਥਾਵਾਂ ‘ਤੇ ਮੁੜ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਮਾਨਸਾ, ਫ਼ਿਰੋਜ਼ਪੁਰ, ਮੋਗਾ ਅਤੇ ਪਟਿਆਲਾ ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਸ਼ਾਮਲ ਹਨ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੀ ਮਾਨਸਾ ਖੁਰਦ ਪੰਚਾਇਤ ਵਿੱਚ ਸਰਪੰਚ ਅਤੇ 5 ਅਹੁਦਿਆਂ ਲਈ ਮੁੜ ਚੋਣ ਕਰਵਾਈ ਜਾਵੇਗੀ। ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਖੁਰਦ ਵਿੱਚ ਮੁੜ ਪੰਚਾਇਤੀ ਚੋਣਾਂ ਹੋਣਗੀਆਂ।