ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦਿੱਤਾ, ਜਾਣੋ ਕਿਸ ਨੂੰ ਦੱਸਿਆ ਇਸ ਦਾ ਜ਼ਿੰਮੇਵਾਰ
ਪੰਜਾਬ ਨਿਊਜ਼,16 ਅਕਤੂਬਰ 2024
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਕ ਨਿੱਜੀ ਚੈਨਲ ‘ਤੇ ਲਾਈਵ ਹੋ ਕੇ ਇਸ ਦਾ ਐਲਾਨ ਕੀਤਾ ਹੈ।ਉਨ੍ਹਾਂ ਨੇ ਆਪਣਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ SGPC ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਅਸਤੀਫੇ ਨੂੰ ਤੁਰੰਤ ਪ੍ਰਭਾਵ ਨਾਲ ਸਵੀਕਾਰ ਕੀਤਾ ਜਾਵੇ। ਇਸ ਦੇ ਨਾਲ ਹੀ ਦਿਲ ਦੇ ਗਹਿਰਾਈਆਂ ਤੋਂ SGPC ਦਾ ਧੰਨਵਾਦ ਵੀ ਕੀਤਾ ਤੇ ਨਾਲ ਹੀ ਹੋਈ ਕਿਸੇ ਗਲਤੀ ਲਈ ਪੰਥ ਤੋਂ ਖਿਮਾ ਵੀ ਮੰਗੀ। ਊਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਸਨ। ਮੇਰੀਆਂ ਧੀਆਂ ਨੂੰ ਵੀ ਅਪਸ਼ਬਦ ਬੋਲੇ ਜਾ ਰਹੇ ਹਨ। ਇਸ ਦੇ ਨਾਲ ਹੀ ਮੇਰੀ ਜਾਤ ਤਕ ਪਰਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿ ਇਸ ਉਤੇ SGPC ਵੀ ਚੁੱਪ ਹੈ, ਜੋ ਵੱਡਾ ਸਵਾਲ ਖੜਾ ਕਰਦੀ ਹੈ।