ਅੱਜ ਨਾਇਬ ਸਿੰਘ ਸੈਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਹਰਿਆਣਾ,17 ਅਕਤੂਬਰ 2024

ਨਾਇਬ ਸਿੰਘ ਸੈਣੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਸਵੇਰੇ 11 ਵਜੇ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਸ਼ੁਰੂ ਹੋਵੇਗਾ। ਸੈਣੀ ਨੂੰ ਕੱਲ੍ਹ ਯਾਨੀ ਕਿ 16 ਅਕਤੂਬਰ ਨੂੰ ਹਰਿਆਣਾ ਵਿਧਾਨਕਾਰ ਪਾਰਟੀ ਦਾ ਨੇਤਾ ਚੁਣਿਆ ਗਿਆ ਸੀ।ਇਸ ਦਾ ਐਲਾਨ ਖੁਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਹੈ। ਪਾਰਟੀ ਨੇ ਅਮਿਤ ਸ਼ਾਹ ਨੂੰ ਹਰਿਆਣਾ ਦਾ ਆਬਜ਼ਰਵਰ ਬਣਾਇਆ ਸੀ।

ਅਮਿਤ ਸ਼ਾਹ ਨੇ ਸੀਐਮ ਵਜੋਂ ਨਾਇਬ ਸਿੰਘ ਸੈਣੀ ਦੇ ਨਾਮ ਦਾ ਐਲਾਨ ਕਰਦੇ ਹੋਏ ਕਿਹਾ ਸੀ, “ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਨਾਇਬ ਸਿੰਘ ਸੈਣੀ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਹੁਣ 10 ਸਾਲਾਂ ਬਾਅਦ ਇੱਕ ਵਾਰ ਫਿਰ ਇੱਥੇ ਡਬਲ ਇੰਜਣ ਵਾਲੀ ਸਰਕਾਰ ਕੰਮ ਕਰੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਸੱਤਾਧਾਰੀ NDA ਦੇ ਸਾਰੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੇ ਇੱਕ ਰਾਸ਼ਟਰੀ ਸੰਮੇਲਨ ਦੀ ਪ੍ਰਧਾਨਗੀ ਕਰਨ ਲਈ ਤਿਆਰ ਹਨ।

ਇੱਕ ਪ੍ਰੈਸ ਬਿਆਨ ਵਿੱਚ, ਭਾਜਪਾ ਨੇ ਪੁਸ਼ਟੀ ਕੀਤੀ ਕਿ ਲਗਭਗ ਸਾਰੇ 20 ਐਨਡੀਏ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਡਿਪਟੀਜ਼ ਦੇ ਸ਼ਾਮਲ ਹੋਣ ਦੀ ਉਮੀਦ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਅਤੇ ਨਾਗਾਲੈਂਡ ਦੇ ਮੁੱਖ ਮੰਤਰੀ ਨੇਫੀਊ ਰੀਓ ਵਰਗੇ ਪ੍ਰਮੁੱਖ ਆਗੂ ਵੀ ਸੰਮੇਲਨ ਵਿੱਚ ਹਿੱਸਾ ਲੈਣਗੇ