ਅਭਿਨੇਤਾ ਸਲਮਾਨ ਖਾਨ ਨੂੰ ਮੁੜ ਜਾਨੋ ਮਾਰਨ ਦੀ ਮਿਲੀ ਧਮਕੀ, ਕਿਹਾ ਬਾਬਾ ਸਿੱਦੀਕ ਤੋਂ ਵੀ ਖ਼ਰਾਬ ਹੋਵੇਗੀ ਸਲਮਾਨ ਖ਼ਾਨ ਦੀ ਹਾਲਤ
18 ਅਕਤੂਬਰ 2024
ਬਾਬਾ ਸਿੱਦੀਕੀ ਕਤਲ ਕਾਂਡ ਤੋਂ ਬਾਅਦ ਪੂਰੇ ਦੇਸ਼ ‘ਚ ਮਾਹੌਲ ਗਰਮ ਹੈ। ਇਕ ਪਾਸੇ ਸਵਾਲ ਹੈ ਕਿ ਬਾਬਾ ਨੂੰ ਕਿਸ ਨੇ ਮਾਰਿਆ ਅਤੇ ਦੂਜੇ ਪਾਸੇ ਸਲਮਾਨ ਖਾਨ ਦੀ ਸੁਰੱਖਿਆ ਦਾ ਸਵਾਲ ਹੈ। ‘ਲਾਰੈਂਸ ਬਿਸ਼ਨੋਈ ਗੈਂਗ’ ਨੇ ਬਾਬਾ ਸਿੱਦੀਕੀ ‘ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਇਲਾਵਾ ਸਲਮਾਨ ਖਾਨ ਨੂੰ ਲੈ ਕੇ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਧਮਕੀ ਭਰਿਆ ਸੰਦੇਸ਼ ਆਇਆ ਹੈ, ਜਿਸ ‘ਚ ਅਭਿਨੇਤਾ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ । ਭੇਜਣ ਵਾਲੇ ਨੇ ਦਾਅਵਾ ਕੀਤਾ- ‘ਇਸ ਨੂੰ ਹਲਕੇ ‘ਚ ਨਾ ਲਓ, ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਬਿਸ਼ਨੋਈ ਨਾਲ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦੇਣੇ ਪੈਣਗੇ। ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕ ਤੋਂ ਵੀ ਮਾੜੀ ਹੋਵੇਗੀ।ਬਾਬਾ ਸਿੱਦੀਕੀ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਖਾਨ ਪਰਿਵਾਰ ਨੇ ਇਹ ਵੀ ਅਪੀਲ ਕੀਤੀ ਹੈ ਕਿ ਫਿਲਹਾਲ ਕੋਈ ਵੀ ਉਨ੍ਹਾਂ ਨੂੰ ਮਿਲਣ ਨਾ ਆਵੇ। ਬਾਬਾ ਸਿੱਦੀਕੀ ਦੀ ਮੌਤ ਦਾ ਸਲਮਾਨ ਖਾਨ ‘ਤੇ ਡੂੰਘਾ ਅਸਰ ਪਿਆ ਹੈ। ਸਲਮਾਨ ਬਾਬਾ ਦੇ ਬਹੁਤ ਕਰੀਬ ਸਨ, ਅਜਿਹੇ ‘ਚ ਆਪਣੇ ਪਿਆਰੇ ਦੋਸਤ ਨੂੰ ਗੁਆਉਣ ਦਾ ਦਰਦ ਸਿਰਫ ਸਲਮਾਨ ਹੀ ਸਮਝ ਸਕਦੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈਹੋ ਜਾਵੇਗੀ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ,