SGPC ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ,28 ਅਕਤੂਬਰ ਨੂੰ SGPC ਚੋਣਾਂ

ਪੰਜਾਬ ਨਿਊਜ਼,18 ਅਕਤੂਬਰ 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਬੀ ਜਗੀਰ ਕੌਰ ਨੇ ਐਸਜੀਪੀਸੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ।

28 ਅਕਤੂਬਰ ਨੂੰ ਹੋਣ ਜਾ ਰਹੀ ਐੱਸਜੀਪੀਸੀ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ  ਨੂੰ ਉਮੀਦਵਾਰ ਬਣਾਇਆ ਹੈ। ਜਲੰਧਰ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕਰੀਬ ਚਾਰ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਾਨਫਰੰਸ ‘ਚ ਇਹ ਐਲਾਨ ਕੀਤਾ ਗਿਆ। ਜ਼ਿਕਰਯੋਗ ਹਗੈ ਕਿ ਪਿਛਲੀ ਵਾਰ ਵੀ ਬੀਬੀ ਜਗੀਰ ਕੌਰ ਨੇ ਪ੍ਰਧਾਨਗੀ ਦੀ ਚੋਣ ਲੜੀ ਸੀ ਪਰ ਉਹ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਚੋਣ ਹਾਰ ਗਏ ਸਨ।