ਦਿੱਲੀ ਦੇ ਪ੍ਰਸ਼ਾਂਤ ਵਿਹਾਰ ‘ਚ ਧਮਾਕੇ ਦੀ ਸੂਚਨਾ,CRPF ਸਕੂਲ ਨੇੜੇ ਹੋਏ ਜ਼ਬਰਦਸਤ ਧਮਾਕੇ ਨਾਲ ਲੋਕਾਂ ਚ ਹਫ਼ੜਾ-ਦਫੜੀ

ਦਿੱਲੀ,20 ਅਕਤੂਬਰ 2024

ਦਿੱਲੀ ਦੇ ਰੋਹਿਣੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਧਮਾਕਾ ਹੋਇਆ,ਜਿਸ ਕਾਰਨ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਹ ਧਮਾਕਾ ਕੇਂਦਰੀ ਰਿਜ਼ਰਵ ਪੁਲਿਸ ਬਲ CRPF ਸਕੂਲ ਦੀ ਕੰਧ ਨੇੜੇ ਹੋਇਆ। ਧਮਾਕੇ ਤੋਂ ਤੁਰੰਤ ਬਾਅਦ ਧੂੰਏਂ ਦਾ ਵੱਡਾ ਗੁਬਾਰ ਉੱਠਦਾ ਕੇ ਸਥਾਨਕ ਲੋਕ ਡਰ ਗਏ।

ਰੋਹਿਣੀ ਦੇ ਡੀਸੀਪੀ ਅਮਿਤ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਹਿਰਾਂ ਨੂੰ ਬੁਲਾਇਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਕਿਸ ਕਿਸਮ ਦਾ ਸੀ ਅਤੇ ਇਸ ਦਾ ਸਰੋਤ ਕੀ ਹੈ। ਡੀਸੀਪੀ ਨੇ ਕਿਹਾ ਕਿ ਮਾਹਿਰਾਂ ਦੀ ਟੀਮ ਹੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਸਕੇਗੀ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਹੈ । ਮੌਕੇ ਦੀ ਜਾਂਚ ਕਰਨ ਤੋਂ ਬਾਅਦ ਟੀਮ ਸਪੱਸ਼ਟ ਕਰੇਗੀ ਕਿ ਧਮਾਕੇ ਦਾ ਅਸਲ ਕਾਰਨ ਕੀ ਸੀ ਅਤੇ ਕੀ ਇਹ ਕੋਈ ਹਮਲਾ ਹੈ ਜਾਂ ਕੋਈ ਹੋਰ ਘਟਨਾ।