ਜੰਮੂ-ਕਸ਼ਮੀਰ ਦੇ ਗਾਂਦਰਬਲ ‘ਚ ਅੱਤਵਾਦੀ ਅਟੈਕ, 1 ਡਾਕਟਰ ਸਮੇਤ 7 ਦੀ ਮੌਤ
ਜੰਮੂ ਕਸ਼ਮੀਰ:21 ਅਕਤੂਬਰ 2024
ਜੰਮੂ -ਕਸ਼ਮੀਰ ਦੇ ਗੰਦਰਬਲ ਜ਼ਿਲੇ ‘ਚ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ‘ਤੇ ਇਕ ਸੁਰੰਗ ਦੀ ਉਸਾਰੀ ਵਾਲੀ ਜਗ੍ਹਾ ‘ਤੇ ਹੋਏ ਅੱਤਵਾਦੀ ਹਮਲੇ ‘ਚ ਇਕ ਡਾਕਟਰ ਅਤੇ 6 ਮਜ਼ਦੂਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਦੇ ਗੁੰਡ ਇਲਾਕੇ ‘ਚ ਇਕ ਸੁਰੰਗ ਪ੍ਰਾਜੈਕਟ ‘ਤੇ ਕੰਮ ਕਰ ਰਹੇ ਮਜ਼ਦੂਰ ਅਤੇ ਹੋਰ ਕਰਮਚਾਰੀ ਦੇਰ ਸ਼ਾਮ ਆਪਣੇ ਕੈਂਪ ‘ਚ ਪਰਤੇ ਤਾਂ ਅਣਪਛਾਤੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਜਦੋਂ ਇਹ ਘਟਨਾ ਵਾਪਰੀ ਤਾਂ ਮਜ਼ਦੂਰ ਖਾਣਾ ਖਾ ਰਹੇ ਸਨ। ਅਚਾਨਕ ਲਾਈਟਾਂ ਚਲੀਆਂ ਗਈਆਂ ਅਤੇ ਅੱਤਵਾਦੀਆਂ ਨੇ ਮਜ਼ਦੂਰਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੀ ਗਿਣਤੀ ਘੱਟੋ-ਘੱਟ ਦੋ ਸੀ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਰਾਜਪਾਲ ਮਨੋਜ ਸਿਨਹਾ ਨੇ ਨਾਗਰਿਕਾਂ ‘ਤੇ ਹੋਏ ਇਸ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਸਿਨਹਾ ਨੇ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ, “ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਘਿਣਾਉਣੀ ਕਾਰਵਾਈ ਦੇ ਪਿੱਛੇ ਜੋ ਵੀ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।” ਅਸੀਂ ਜੰਮੂ-ਕਸ਼ਮੀਰ ਪੁਲਿਸ, ਫੌਜ ਅਤੇ ਸੁਰੱਖਿਆ ਬਲਾਂ ਨੂੰ ਪੂਰੀ ਆਜ਼ਾਦੀ ਦਿੱਤੀ ਹੈ।” ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਵੀ ਹਮਲੇ ਦੀ ਨਿੰਦਾ ਕੀਤੀ ।