ਜਲਾਲਾਬਾਦ ‘ਚ 3 ਸਾਲਾ ਬੱਚੇ ਦੀ ਸਕੂਲ ਵੈਨ ਤੋਂ ਡਿੱਗਣ ਨਾਲ ਹੋਈ ਮੌਤ

ਪੰਜਾਬ ਨਿਊਜ਼,22 ਅਕਤੂਬਰ 2024

ਜਲਾਲਾਬਾਦ ‘ਚ ਇਕ ਨਿੱਜੀ ਸਕੂਲ ਵੈਨ ਤੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਸਕੂਲ ਵੈਨ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ। ਇਸ ਦੌਰਾਨ ਵੈਨ ਵਿੱਚ ਸਵਾਰ ਬੱਚਾ ਅਚਾਨਕ ਹੇਠਾਂ ਡਿੱਗ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ।