ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ,ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ 2 ਘੰਟਿਆ ਲਈ ਕਰਨਗੇ ਹੜਤਾਲ

ਪੰਜਾਬ ਨਿਊਜ਼,23 ਅਕਤੂਬਰ 2024

ਅੱਜ ਪੰਜਾਬ ’ਚ ਬੱਸਾਂ ਦਾ ਸਫਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਇੱਕ ਵਾਰ ਫਿਰ ਤੋਂ ਪੰਜਾਬ ’ਚ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਸਕਦਾ ਹੈ। ਜਿਸ ਨਾਲ ਲੋਕ ਸੋਚ ਸਮਝ ਕੇ ਹੀ ਘਰੋਂ ਬਾਹਰ ਨਿਕਲਣ।ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਭਰ ’ਚ ਸਮੂਹ ਬੱਸ ਅੱਡੇ 2 ਘੰਟਿਆਂ ਦੇ ਲਈ ਬੰਦ ਰਹਿਣਗੇ। ਜੀ ਹਾਂ 10 ਵਜੇ ਤੋਂ ਲੈ ਕੇ 12 ਵਜੇ ਤੱਕ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ’ਚ ਬੱਸ ਸਟੈਂਡ ਨੂੰ ਬੰਦ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਇਹ ਐਲਾਨ ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਸਰਕਾਰ ਵੱਲੋਂ ਮੰਗਾਂ ਨਾ ਪੂਰੀਆਂ ਹੋਣ ਤੋਂ ਬਾਅਦ ਯੂਨੀਅਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।