ਪੰਜਾਬ’ ਚ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ AAP ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ,4 ਸੀਟਾਂ ‘ਤੇ ਹੋਣਗੀਆਂ 13 ਨਵੰਬਰ ਨੂੰ ਜ਼ਿਮਨੀ ਚੋਣਾਂ
ਪੰਜਾਬ ਨਿਊਜ਼,24 ਅਕਤੂਬਰ 2024
ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ (AAP) ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ ‘ਚ ਪਹਿਲੇ ਸਥਾਨ ‘ਤੇ ਰੱਖਿਆ ਗਿਆ ਹੈ। ਜਦਕਿ ਦੂਜੇ ਨੰਬਰ ‘ਤੇ ਮਨੀਸ਼ ਸਿਸੋਦੀਆ ਦਾ ਨਾਂ ਹੈ ਅਤੇ ਤੀਜੇ ਨੰਬਰ ‘ਤੇ ਸੀਐੱਮ ਭਗਵੰਤ ਮਾਨ ਦਾ ਨਾਂ ਹੈ। ਇਸ ਤੋਂ ਬਾਅਦ ਸੰਜੇ ਸਿੰਘ ਅਤੇ ਡਾਕਟਰ ਸੰਦੀਪ ਪਾਠਕ ਦਾ ਨਾਂ ਸ਼ਾਮਲ ਹੈ।ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੀ ਅਹਿਮ ਬੈਠਕ ਵੀ ਹੋਈ।ਇਸ ਦੇ ਨਾਲ ਹੀ ਰਾਜ ਦੇ ਸਾਰੇ ਮੰਤਰੀਆਂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਥਾਂ ਦਿੱਤੀ ਗਈ ਹੈ। ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚਾਰ ਸੀਟਾਂ ’ਤੇ ਚੋਣਾਂ ਹੋਣੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੀ ਅਹਿਮ ਬੈਠਕ ਵੀ ਹੋਈ। ਬੈਠਕ ‘ਚ ਫੈਸਲਾ ਕੀਤਾ ਗਿਆ ਕਿ ਵਰਕਰ ਹਰ ਪਿੰਡ ‘ਚ ਜਾ ਕੇ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ‘ਚ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਸੰਦੀਪ ਪਾਠਕ ਨੇ ਕਿਹਾ ਕਿ ਜਨਤਾ ਜੋ ਵੀ ਚਾਹੁੰਦੀ ਹੈ, ਉਹ ਉਨ੍ਹਾਂ ਦੀਆਂ ਮੰਗਾਂ ਹਨ ਅਤੇ ਮੁੱਦੇ ਹਨ, ਅਸੀਂ ਉਨ੍ਹਾਂ ਨੂੰ ਲੈ ਕੇ ਹੀ ਜਾਵਾਂਗੇ।