ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਜ਼ਿਮਨੀ ਚੋਣ 13 ਨਵੰਬਰ ਨੂੰ ਨਹੀਂ ਲੜੇਗਾ,ਮੀਟਿੰਗ ‘ਚ ਲਿਆ ਗਿਆ ਫੈਸਲਾ

ਪੰਜਾਬ ਨਿਊਜ਼,24 ਅਕਤੂਬਰ 2024

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰ ਨਹੀਂ ਉਤਾਰੇਗਾ। ਅਕਾਲੀ ਦਲ ਨੇ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਵੀਰਵਾਰ ਨੂੰ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ।

ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਰੀਬ ਦੋ ਘੰਟੇ ਚੱਲੀ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ। ਇਸ ਤੋਂ ਬਾਅਦ ਪਾਰਟੀ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਪਾਰਟੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਵਿੱਚ ਹਿੱਸਾ ਲਵੇਗੀ।