ਮੁੱਖ ਖ਼ਬਰਾਂਪੰਜਾਬ

ਗੁਰੂਗ੍ਰਾਮ ‘ਚ ਭਿਆਨਕ ਹਾਦਸਾ,ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ ਲੱਗਣ ਕਾਰਨ 4 ਨੌਜਵਾਨਾਂ ਦੀ ਮੌਤ

ਗੁਰੂਗ੍ਰਾਮ ;26 ਅਕਤੂਬਰ 2024

ਗੁਰੂਗ੍ਰਾਮ ਦੇ ਸੈਕਟਰ-10 ਦੇ ਸਰਸਵਤੀ ਐਨਕਲੇਵ ਵਿੱਚ ਸ਼ਾਰਟ ਸਰਕਟ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਹਾਦਸੇ ਵਿੱਚ ਚਾਰ ਨੌਜਵਾਨ ਜ਼ਿੰਦਾ ਸੜ ਗਏ। ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਫਾਇਮ੍ਰਿਤਕਾਂ ਦੀ ਪਛਾਣ ਨੂਰ ਆਲਮ (26), ਮੁਸਤਾਕ (22) ਅਤੇ ਸਾਹਿਲ ਵਜੋਂ ਹੋਈ ਹੈ, ਜੋ ਬਿਹਾਰ ਦੇ ਰਹਿਣ ਵਾਲੇ ਸਨ ਅਤੇ ਇੱਕ ਕੱਪੜਾ ਕੰਪਨੀ ਵਿੱਚ ਕੰਮ ਕਰਦੇ ਸਨ। ਇਨ੍ਹਾਂ ਵਿੱਚ 17 ਸਾਲਾ ਅਮਨ ਵੀ ਸ਼ਾਮਲ ਹੈ, ਜੋ 10ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਇਸ ਮਕਾਨ ਵਿਚ ਕਿਰਾਏ ‘ਤੇ ਰਹਿੰਦਾ ਸੀ। ਬ੍ਰਿਗੇਡ ਦੀਆਂ ਟੀਮਾਂ ਨੇ ਚਾਰਾਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ।

ਮ੍ਰਿਤਕਾਂ ਦੀ ਪਛਾਣ ਨੂਰ ਆਲਮ (26), ਮੁਸਤਾਕ (22) ਅਤੇ ਸਾਹਿਲ ਵਜੋਂ ਹੋਈ ਹੈ, ਜੋ ਬਿਹਾਰ ਦੇ ਰਹਿਣ ਵਾਲੇ ਸਨ ਅਤੇ ਇੱਕ ਕੱਪੜਾ ਕੰਪਨੀ ਵਿੱਚ ਕੰਮ ਕਰਦੇ ਸਨ। ਇਨ੍ਹਾਂ ਵਿੱਚ 17 ਸਾਲਾ ਅਮਨ ਵੀ ਸ਼ਾਮਲ ਹੈ, ਜੋ 10ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਇਸ ਮਕਾਨ ਵਿਚ ਕਿਰਾਏ ‘ਤੇ ਰਹਿੰਦਾ ਸੀ।ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ।

ਗੁਰੂਗ੍ਰਾਮ ਪੁਲਿਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 12:15 ਵਜੇ ਵਾਪਰੀ। ਸੈਕਟਰ-10ਏ ਥਾਣੇ ਦੇ ਐਸਐਚਓ ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਅੱਗ ਘਰ ਦੀ ਪਹਿਲੀ ਮੰਜ਼ਿਲ ’ਤੇ ਲੱਗੀ, ਜਿੱਥੇ ਚਾਰ ਵਿਅਕਤੀ ਸੁੱਤੇ ਹੋਏ ਸਨ। ਅੱਗ ਫੈਲਦੇ ਹੀ ਸਾਰਾ ਕਮਰਾ ਧੂੰਏਂ ਨਾਲ ਭਰ ਗਿਆ ਅਤੇ ਸਾਰੇ ਜ਼ਿੰਦਾ ਸੜ ਗਏ।ਸੂਚਨਾ ਮਿਲਣ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਕੁਮਾਰ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਦੂਜੇ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।