ਸਿਹਤ ਵਿਭਾਗ ਵੱਲੋਂ ਉਦਯੋਗਾਂ ਨੂੰ ਕੰਮ ਵਾਲੀ ਥਾਂ ‘ਤੇ ਸਾਫ਼-ਸਫ਼ਾਈ ਬਣਾਈ ਰੱਖਣ ਸਬੰਧੀ ਐਡਵਾਇਜ਼ਰੀ ਜਾਰੀ
ਚੰਡੀਗੜ•, 26 ਅਪ੍ਰੈਲ: ਫੈਕਟਰੀ ਦੇ ਕਰਮਚਾਰੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਕੰਮ ਵਾਲੀ ਥਾਂ ‘ਤੇ ਢੁੱਕਵੀਂ ਸਾਫ਼-ਸਫ਼ਾਈ ਯਕੀਨੀ ਬਣਾਉਣ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਅੱਜ ਇਥੇ ਜਾਰੀ ਹਦਾਇਤਾਂ ਵਿੱਚ ਸਿਹਤ ਵਿਭਾਗ ਨੇ ਕਿਹਾ ਹੈ ਕਿ ਇੰਪਲਾਇਰ ਨੂੰ ਇੱਕ ਵਿਆਪਕ ਕਾਰਜ ਯੋਜਨਾ ਤਿਆਰ ਕਰਨੀ ਚਾਹੀਦੀ ਹੈ ਕਿ ਇੱਕ ਸਮੇਂ ‘ਤੇ 50 ਫੀਸਦੀ ਤੋਂ ਵੱਧ ਸਟਾਫ / ਲੇਬਰ ਨਾ ਆਵੇ। ਫੈਕਟਰੀ ਮੈਨੇਜਰ ਵੱਲੋਂ ਕੰਮ ਦੀਆਂ ਸ਼ਿਫ਼ਟਾਂ ਇਸ ਪ੍ਰਕਾਰ ਬਣਾਈਆਂ ਜਾਣ ਕਿ ਇੱਕ ਕਰਮਚਾਰੀ 8 ਘੰਟੇ ਤੋਂ ਵੱਧ ਕੰਮ ਨਾ ਕਰੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਸਾਰੇ ਕਰਮਚਾਰੀਆਂ ਨੂੰ ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਨਿਯਮਾਂ ਜਿਵੇਂ ਨਿਯਮਿਤ ਤੌਰ ਤੇ ਹੱਥ ਧੋਣੇ, ਮਾਸਕ ਪਾਉਣਾ ਅਤੇ ਹਰ ਸਮੇਂ ਇੱਕ ਦੂਜੇ ਤੋਂ ਘੱਟੋ ਘੱਟ 1 ਮੀਟਰ ਦੀ ਦੂਰੀ ਬਣਾਈ ਰੱਖਣਾ, ਦਾ ਸਖ਼ਤੀ ਨਾਲ ਪਾਲਣ ਕਰਨ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ। ਸਾਰੀਆਂ ਭੀੜ ਵਾਲੀਆਂ ਥਾਵਾਂ ਜਿਵੇਂ ਕਿ ਪ੍ਰਵੇਸ਼ ਸਥਾਨ, ਵਾਟਰ ਕੂਲਰ, ਕੰਟੀਨ ਆਦਿ ਥਾਵਾਂ ‘ਤੇ ਤੈਅ ਦੂਰੀ ਬਣਾਏ ਰੱਖਣ ਲਈ ਨਿਸ਼ਾਨਦੇਹੀ ਕੀਤੀ ਜਾਵੇ।
ਮਾਸਕ ਇਸ ਢੰਗ ਪਹਿਨਿਆ ਜਾਵੇ ਕਿ ਨੱਕ ਅਤੇ ਮੂੰਹ ਚੰਗੀ ਤਰ•ਾਂ ਢੱਕਿਆ ਜਾਵੇ। ਕੱਪੜੇ ਦੇ ਮਾਸਕ ਨੂੰ ਰੋਜ਼ਾਨਾ ਸਾਬਣ ਤੇ ਪਾਣੀ ਨਾਲ ਧੋ ਕੇ ਵਰਤਿਆ ਜਾਵੇ।
ਐਡਵਾਇਜ਼ਰੀ ਵਿੱਚ ਇੰਪਲਾਇਰ (ਨੌਕਰੀ ਦੇਣ ਵਾਲੇ) ਨੂੰ ਫੈਕਟਰੀ ਵਿਚ ਪ੍ਰਵੇਸ਼ ਸਥਾਨ ‘ਤੇ ਹੱਥ ਸਾਫ਼ ਕਰਨ ਲਈ ਅਲਕੋਹਲ ਯੁਕਤ ਹੈਂਡ ਸੈਨੀਟਾਈਜ਼ਰ (ਘੱਟੋ ਘੱਟ 70 ਪ੍ਰਤੀਸ਼ਤ ਇਥਾਈਲ ਅਲਕੋਹਲ) ਦਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਉਹ ਬਹੁ-ਮੰਜ਼ਿਲਾ ਇਮਾਰਤਾਂ ਜਿੱਥੇ ਐਲੀਵੇਟਰ (ਲਿਫ਼ਟ ) ਦੀ ਵਰਤੋਂ ਕੀਤੀ ਜਾਂਦੀ ਹੈ। ਉਨ•ਾਂ ਵਿੱਚ ਹਰ ਮੰਜ਼ਿਲ ‘ਤੇ ਐਲੀਵੇਟਰ ਦੇ ਦਰਵਾਜ਼ੇ ਦੇ ਨਜ਼ਦੀਕ ਸੈਨੀਟਾਈਜ਼ਰ ਲਗਾਇਆ ਜਾਵੇ। ਸਟਾਫ਼ ਨੂੰ ਸਲਾਹ ਦਿੱਤੀ ਜਾਵੇ ਕਿ ਐਲੀਵੇਟਰ ਦਾ ਬਟਨ ਦੱਬਣ ਤੋਂ ਬਾਅਦ ਕਿਸ ਵੀ ਵਸਤੂ ਜਾਂ ਆਪਣੇ ਸਰੀਰ ਨੂੰ ਛੂਹਣ ਤੋਂ ਪਹਿਲਾਂ ਸੈਨੇਟਾਈਜ਼ਰ ਨਾਲ ਆਪਣੇ ਹੱਥ ਸਾਫ਼ ਕੀਤੇ ਜਾਣ। ਇਹ ਸਲਾਹ ਵੀ ਦਿੱਤੀ ਜਾਂਦੀ ਹੈ ਕਿ ਦਫ਼ਤਰਾਂ ਵਿੱਚ ਖੁੱਲ•ਆਂ ਥਾਵਾਂ ਅਤੇ ਜ਼ਿਆਦਾ ਛੂਹੀਆਂ ਜਾਣ ਵਾਲੀਆਂ ਸਤਿਹਾਂ ਦੇ ਨਜ਼ਦੀਕ ਹੈਂਡ ਸੈਨੀਟਾਈਜ਼ਿੰਗ ਸਟੇਸ਼ਨ ਬਣਾਏ ਜਾਣ ।
ਦਫ਼ਤਰੀ ਥਾਵਾਂ ਨੂੰ ਰੋਗਾਣੂ-ਮੁਕਤ (ਡਿਸਇਨਫੈਕਟ) ਕਰਨ ਸਬੰਧੀ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਅੰਦਰੂਨੀ ਸਥਾਨ ਅਤੇ ਕਾਨਫਰੰਸ ਰੂਮ ਆਦਿ ਨੂੰ ਹਰ ਸ਼ਾਮ ਦਫ਼ਤਰ ਸਮੇਂ ਤੋਂ ਬਾਅਦ ਜਾਂ ਸਵੇਰੇ ਦਫ਼ਤਰ ਸਮੇਂ ਤੋਂ ਪਹਿਲਾਂ ਸਾਫ਼ ਕੀਤਾ ਜਾਵੇ। ਜੇਕਰ ਕੋਈ ਵੀ ਸਤਿਹ ‘ਤੇ ਗੰਦਗੀ ਦਿਖਾਈ ਦਿੰਦੀ ਹੈ ਤਾਂ ਇਸ ਨੂੰ ਸਾਬਣ ਤੇ ਪਾਣੀ ਨਾਲ ਸਾਫ਼ ਕਰਨ ਤੋਂ ਬਾਅਦ ਡਿਸਇਨਫੈਕਟ ਕੀਤਾ ਜਾਵੇ। ਸਫ਼ਾਈ ਕਰਨ ਤੋਂ ਪਹਿਲਾਂ ਡਿਸਪੋਜ਼ੇਬਲ ਰਬੜ ਬੂਟ, ਦਸਤਾਨੇ (ਹੈਵੀ ਡਿਊਟੀ), ਕੱਪੜੇ ਦਾ ਮਾਸਕ ਪਹਿਨਿਆ ਜਾਵੇ।
ਸਾਰੇ ਅੰਦਰੂਨੀ ਖੇਤਰ ਜਿਵੇਂ ਕਿ ਪ੍ਰਵੇਸ਼ ਲਾਬੀ, ਕੌਰੀਡੋਰ ਤੇ ਪੌੜੀਆਂ, ਐਸਕਾਲੇਟਰਜ਼, ਐਲੀਵੇਟਰਜ਼, ਸਿਕਿਉਰਿਟੀ ਗਾਰਡ ਬੂਥ, ਦਫ਼ਤਰ ਦੇ ਕਮਰੇ, ਮੀਟਿੰਗ ਹਾਲ, ਕੈਫੇਟੇਰੀਆ ਆਦਿ ਨੂੰ 1 ਪ੍ਰਤੀਸ਼ਤ ਸੋਡੀਅਮ ਹਾਈਪੋਕਲੋਰਾਈਟ ਨਾਲ ਜਾਂ ਮਾਰਕੀਟ ਵਿੱਚ ਉਪਲੱਬਧ ਇਸ ਬਰਾਬਰ ਦੇ ਕਿਸੇ ਹੋਰ ਸਫ਼ਾਈ ਪ੍ਰੋਡਕਟ ਨਾਲ ਡਿਸਇਨਫੈਕਟ ਕੀਤਾ ਜਾਵੇ।
ਕਰਮਚਾਰੀਆਂ ਨੂੰ ਸਿਹਤ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕਿਸੇ ਕਰਮਚਾਰੀ ਨੂੰ ਤੇਜ਼ ਬੁਖ਼ਾਰ/ਖੰਘ/ਛਿੱਕਾਂ/ ਸਾਹ ਲੈਣ ਵਿੱਚ ਤਕਲੀਫ਼ ਹੈ ਤਾਂ ਉਹ ਖ਼ੁਦ ਹੀ ਆਪਣੀ ਮੈਨੇਜਮੈਂਟ ਨੂੰ ਦੱਸਣ ਅਤੇ ਤੁਰੰਤ ਇਲਾਜ ਅਤੇ ਸਮੇਂ ਸਿਰ ਪਹਿਚਾਣ ਲਈ ਡਾਕਟਰੀ ਸਲਾਹ ਲਈ ਜਾਵੇ।ਸਟਾਫ਼/ਮਜ਼ਦੂਰਾਂ ਵੱਲੋਂ ਬਿਨਾਂ ਕਿਸੇ ਪੁਖ਼ਤਾ ਜਾਣਕਾਰੀ ਤੋਂ ਕੋਵਿਡ-19 ਦੇ ਬਾਰੇ ਗੱਲਾਂ/ਅਫ਼ਵਾਹਾਂ ਨਾ ਫੈਲਾਈਆਂ ਜਾਣ।
ਸਪੈਸ਼ਲ ਇਕੋਨੋਮਿਕ ਜ਼ੋਨ (ਐਸ.ਈ.ਜੈੱਡ) ਅਤੇ ਐਕਸਪੋਰਟ ਓਰੀਐਂਟਿਡ ਯੂਨਿਟ (ਈ.ਓ.ਯੂਜ਼) ਇੰਡਸਟ੍ਰੀਅਲ ਅਸਟੇਟ ਅਤੇ ਇੰਡਸਟ੍ਰੀਅਲ ਟਾਊਨਸ਼ਿਪ ਵਾਲੀਆਂ ਮੈਨੂਫੈਕਚਰਿੰਗ ਤੇ ਹੋਰ ਉਦਯੋਗਿਕ ਇਕਾਈਆਂ ਵੱਲੋਂ ਜੇਕਰ ਸੰਭਵ ਹੋਵੇ ਤਾਂ ਆਪਣੇ ਖੇਤਰ ਦੇ ਅੰਦਰ ਜਾਂ ਕਿਸੇ ਨਾਲ ਲੱਗਦੀ ਇਮਾਰਤ ਵਿੱਚ ਆਪਣੇ ਵਰਕਰਾਂ ਦੇ ਰਹਿਣ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਜਾਵੇ। ਇੰਪਲਾਇਰ ਵੱਲੋਂ ਯਕੀਨੀ ਬਣਾਇਆ ਜਾਵੇ ਕਿ ਫੈਕਟਰੀ ਵਿੱਚ ਰਹਿ ਰਹੇ ਸਟਾਫ਼/ ਵਰਕਰ ਆਪਣੇ ਡਿਊਟੀ ਸਮੇਂ ਤੋਂ ਬਾਅਦ ਬਿਨਾਂ ਕਿਸੇ ਕੰਮ ਫੈਕਟਰੀ ਤੋਂ ਬਾਹਰ ਇਧਰ-ਉਧਰ ਨਾ ਘੁੰਮਣ।