ਜੰਮੂ-ਕਸ਼ਮੀਰ ਦੇ ਅਖਨੂਰ ‘ਚ ਸੁਰੱਖਿਆ ਬਲਾਂ ਨੇ 5 ਘੰਟੇ ਤੱਕ ਚੱਲੇ ਮੁਕਾਬਲੇ ‘ਚ 3 ਅੱਤਵਾਦੀ ਢੇਰ

ਜੰਮੂ-ਕਸ਼ਮੀਰ ,28 ਅਕਤੂਬਰ 2024

ਜੰਮੂ-ਕਸ਼ਮੀਰ ਦੇ ਅਖਨੂਰ ‘ਚ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਕ ਅੱਤਵਾਦੀ ਦੀ ਲਾਸ਼ ਮਿਲੀ ਹੈ। ਸਵੇਰੇ 7:26 ਵਜੇ ਇਨ੍ਹਾਂ ਅੱਤਵਾਦੀਆਂ ਨੇ ਕੰਟਰੋਲ ਰੇਖਾ ਨੇੜੇ ਭੱਠਲ ਇਲਾਕੇ ‘ਚ ਫੌਜ ਦੀ ਐਂਬੂਲੈਂਸ ‘ਤੇ ਗੋਲੀਬਾਰੀ ਕੀਤੀ। ਹਾਲਾਂਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ

ਗੋਲੀਬਾਰੀ ਤੋਂ ਬਾਅਦ ਅੱਤਵਾਦੀ ਜੰਗਲ ਵੱਲ ਭੱਜ ਗਏ ਸਨ। ਫੌਜ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਕਰੀਬ 5 ਘੰਟੇ ਦੀ ਜੱਦੋਜਹਿਦ ਤੋਂ ਬਾਅਦ ਤਿੰਨੋਂ ਅੱਤਵਾਦੀ ਮਾਰੇ ਗਏ। ਇਸ ਤੋਂ ਪਹਿਲਾਂ 24 ਅਕਤੂਬਰ ਨੂੰ ਬਾਰਾਮੂਲਾ ‘ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ‘ਤੇ ਹਮਲਾ ਕੀਤਾ ਸੀ, ਜਿਸ ‘ਚ 3 ਜਵਾਨ ਅਤੇ 2 ਪੋਰਟਰਾਂ ਦੀ ਜਾਨ ਚਲੀ ਗਈ ਸੀ।