ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ ਨਿਊਜ਼,29 ਅਕਤੂਬਰ 2024
ਪੰਜਾਬ ‘ਚ ਬਦਲਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਮੌਸਮ ਵਿਭਾਗ ਮੁਤਾਬਕ 2 ਨਵੰਬਰ ਤੱਕ ਪੰਜਾਬ ਵਿਚ ਮੌਸਮ ਸਾਫ਼ ਰਹੇਗਾ। ਦੱਸਣਯੋਗ ਹੈ ਕਿ ਪੰਜਾਬ ਵਿਚ ਸਰਦੀਆਂ ਦਾ ਮੌਸਮ ਦੀਵਾਲੀ ਤੋਂ ਬਾਅਦ ਅਕਸਰ ਜ਼ੋਰ ਫੜ ਲੈਂਦਾ ਹੈ। ਨਵੰਬਰ ਤੋਂ ਲੈ ਕੇ ਜਨਵਰੀ ਤੱਕ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਜਿਸ ਕਾਰਨ ਸੜਕਾਂ ਉੱਤੇ ਵਿਜ਼ੀਬਿਲਟੀ ਵੀ ਘੱਟ ਜਾਂਦੀ ਹੈ ਅਤੇ ਸੜਕ ਹਾਦਸੇ ਵਾਪਰਨ ਦਾ ਹਮੇਸ਼ਾ ਖਦਸ਼ਾ ਬਣਿਆ ਰਹਿੰਦਾ ਹੈ। ਬਹੁਤੀ ਵਾਰ ਧੁੰਦ ਵੱਡੇ ਸੜਕ ਹਾਦਸਿਆਂ ਦਾ ਵੀ ਕਾਰਨ ਬਣ ਜਾਂਦੀ ਹੈ
1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।