ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੁੂੰ ਵੱਡਾ ਤੋਹਫਾ: 4 ਫੀਸਦੀ DA ਵਾਧੇ ਦਾ ਕੀਤਾ ਐਲਾਨ, ਕੱਲ 1 ਨਵੰਬਰ ਤੋਂ ਹੋਵੇਗਾ ਲਾਗੂ
ਪੰਜਾਬ ਨਿਊਜ਼:31 ਅਕਤੂਬਰ 2024
ਦੀਵਾਲੀ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ 4 ਫੀਸਦੀ DA ਵਿੱਚ ਵਾਧਾ ਕੀਤਾ ਹੈ। ਪੰਜਾਬ ਸਰਕਾਰ ਨੇ 1 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੂਬੇ ਦੇ ਸਾਢੇ 6 ਲੱਖ ਤੋਂ ਵੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕਾਫੀ ਲਾਭ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣਾਕਾਰੀ ਵਿੱਚ ਦੱਸਿਆ ਗਿਆ ਹੈ ਮੁਲਾਜ਼ਮ ਵਰਗ ਸੂਬਾ ਸਰਕਾਰ ਦਾ ਅਹਿਮ ਹਿੱਸਾ ਹਨ। ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਮੁਲਜ਼ਮਾਂ ਦੇ ਹਿੱਤਾ ਦੀ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਨੇਕ ਕਾਰਜ਼ ਕਰਨ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਸੂਬਾ ਸਰਕਾਰ ਵੱਲੋਂ ਮੁਲਜ਼ਮਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।