ਲੁਧਿਆਣਾ ਵਿੱਚ 7 ਮਰੀਜ਼ ਬਿਲਕੁਲ ਠੀਕ ਹੋ ਕੇ ਘਰਾਂ ਨੂੰ ਚਲੇ ਗਏ – ਡਿਪਟੀ ਕਮਿਸ਼ਨਰ
ਲੁਧਿਆਣਾ, 26 ਅਪ੍ਰੈਲ ( ਨਿਊਜ਼ ਪੰਜਾਬ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਇਲਾਜ਼ ਪ੍ਰਾਪਤ ਕਰ ਰਹੇ 7 ਮਰੀਜ਼ ਬਿਲਕੁਲ ਠੀਕ ਹੋ ਕੇ ਘਰਾਂ ਨੂੰ ਚਲੇ ਗਏ ਹਨ। ਇਨ•ਾਂ ਵਿੱਚ 6 ਜ਼ਿਲ•ਾ ਲੁਧਿਆਣਾ ਨਾਲ ਅਤੇ 1 ਜ਼ਿਲ•ਾ ਜਲੰਧਰ ਨਾਲ ਸੰਬੰਧਤ ਹੈ। ਉਨ•ਾਂ ਦੱਸਿਆ ਕਿ ਅੱਜ ਇੱਕ ਮਰੀਜ਼ ਸਿਵਲ ਹਸਪਤਾਲ ਜਗਰਾਂਉ ਤੋਂ ਛੁੱਟੀ ਲੈ ਕੇ ਘਰ ਪਹੁੰਚਿਆ।
ਸ੍ਰੀ ਅਗਰਵਾਲ ਨੇ ਦੱਸਿਆ ਕਿ 26 ਅਪ੍ਰੈੱਲ, 2020 ਤੱਕ ਜ਼ਿਲ•ਾ ਲੁਧਿਆਣਾ ਵਿੱਚ 1707 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 1465 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ। ਇਨ•ਾਂ ਵਿੱਚੋਂ 1444 ਨਮੂਨੇ ਨੈਗੇਟਿਵ ਪਾਏ ਗਏ ਹਨ। 21 ਨਮੂਨੇ ਪਾਜ਼ੀਟਿਵ ਪਾਏ ਗਏ ਹਨ। ਇਨ•ਾਂ ਵਿੱਚ 18 ਜ਼ਿਲ•ਾ ਲੁਧਿਆਣਾ ਨਾਲ ਅਤੇ ਬਾਕੀ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਾ ਪਤੀ ਦਾ ਨਮੂਨਾ ਵੀ ਪਾਜ਼ੀਟਿਵ ਪਾਇਆ ਗਿਆ ਹੈ।
ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਬਦਕਿਸਮਤੀ ਨਾਲ 5 ਮਰੀਜ਼ਾਂ ਦੀ ਮੌਤ ਹੋਈ ਹੈ, ਜਦਕਿ 6 ਮਰੀਜ਼ (5 ਲੁਧਿਆਣਾ ਦੇ ਅਤੇ 1 ਜਲੰਧਰ ਦਾ) ਠੀਕ ਹੋਏ ਹਨ। ਉਨ•ਾਂ ਦੱਸਿਆ ਕਿ ਮੌਜੂਦਾ ਸਮੇਂ 9 ਮਰੀਜ਼ (8 ਜ਼ਿਲ•ਾ ਲੁਧਿਆਣਾ ਦੇ ਅਤੇ 1 ਹੋਰ ਜ਼ਿਲ•ੇ ਤੋਂ) ਜ਼ਿਲ•ਾ ਲੁਧਿਆਣਾ ਵਿੱਚ ਇਲਾਜ਼ ਅਧੀਨ ਹਨ। ਉਨ•ਾਂ ਖੁਸ਼ੀ ਜ਼ਾਹਿਰ ਕੀਤੀ ਕਿ ਠੀਕ ਹੋ ਰਹੇ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ। ਉਨ•ਾਂ ਕਿਹਾ ਕਿ ਇਸ ਪਿੱਛੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਨਮੂਨੇ ਲੈਣ ਅਤੇ ਜਾਂਚ ਕਰਾਉਣ ਵਿੱਚ ਲਗਾਤਾਰ ਕੀਤੀ ਜਾ ਰਹੀ ਤੇਜ਼ੀ ਅਤੇ ਮਰੀਜ਼ਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਵਧੀਆ ਇਲਾਜ਼ ਹੈ।