ਕੈਨੇਡਾ ਵਿੱਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ,ਕੈਨੇਡੀਅਨ ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
1 ਨਵੰਬਰ 2024
ਕੈਨੇਡਾ ਵਿੱਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਕੈਨੇਡੀਅਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਫੜਿਆ ਗਿਆ ਵਿਅਕਤੀ ਭਾਰਤੀ ਹੈ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਗ੍ਰਿਫਤਾਰ ਵਿਅਕਤੀ ਅਭਿਜੀਤ ਕਿੰਗਰਾ ਹੈ ਜਿਸ ਨੂੰ ਓਨਟਾਰੀਓ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕੈਨੇਡੀਅਨ ਪੁਲਿਸ ਨੇ ਕਿਹਾ ਹੈ ਕਿ ਉਹ ਇੱਕ ਹੋਰ ਵਿਅਕਤੀ ਦੀ ਤਲਾਸ਼ ਕਰ ਰਹੀ ਹੈ ਜਿਸਦਾ ਨਾਮ ਵਿਕਰਮ ਸ਼ਰਮਾ ਹੈ ਜੋ ਇਸ ਸਮੇਂ ਭਾਰਤ ਵਿੱਚ ਹੈ। ਕੈਨੇਡੀਅਨ ਪੁਲਿਸ ਕੋਲ ਵਿਕਰਮ ਸ਼ਰਮਾ ਦੀ ਫੋਟੋ ਨਹੀਂ ਹੈ।
ਕੋਲਵੁੱਡ ਇਲਾਕੇ ‘ਚ 2 ਸਤੰਬਰ 2024 ਨੂੰ ਗੋਲੀਬਾਰੀ ਹੋਈ ਸੀ। ਗੋਲੀਬਾਰੀ ਦੀ ਜ਼ਿੰਮੇਵਾਰੀ ਲਾਰੈਂਸ, ਗੋਲਡੀ ਅਤੇ ਰੋਹਿਤ ਗੋਦਾਰਾ ਗੈਂਗ ਨੇ ਲਈ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਲਈ ਗਈ ਹੈ। ਇਸ ਦੇ ਨਾਲ ਹੀ ਕੈਨੇਡਾ ‘ਚ ਇਕ ਜੌਹਰੀ ਦੇ ਘਰ ‘ਤੇ ਗੋਲੀਬਾਰੀ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਵੀ ਇਸੇ ਗੈਂਗ ਨੇ ਲਈ ਸੀ। ਕੈਨੇਡੀਅਨ ਪੁਲਿਸ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।