ਬੰਗਲਾਦੇਸ਼ ਵਿੱਚ ਹਿੰਦੂ ਸੜਕਾਂ ਤੇ ਕਿਉਂ ਆਏ ? ਸਰਕਾਰ ਨੂੰ 72 ਘੰਟਿਆਂ ਦਾ ਦਿੱਤਾ ਅਲਟੀਮੇਟਮ
ਬੰਗਲਾਦੇਸ਼,2 ਨਵੰਬਰ 2024
ਬੰਗਲਾਦੇਸ਼ ਵਿੱਚ ਹਿੰਦੂ ਇੱਕ ਵਾਰ ਫਿਰ ਸੜਕਾਂ ਉੱਤੇ ਆ ਗਏ ਹਨ ਅਤੇ ਇਸ ਵਾਰ ਸਰਕਾਰ ਨੂੰ 72 ਦਾ ਅਲਟੀਮੇਟਮ ਦਿੱਤਾ ਹੈ। ਦੱਸ ਦੇਈਏ ਕਿ ਬੰਗਲਾਦੇਸ਼ ਸਰਕਾਰ ਨੇ ਰਾਸ਼ਟਰੀ ਝੰਡੇ ਦੇ ਅਪਮਾਨ ਦਾ ਮਾਮਲਾ ਦਰਜ ਕਰਕੇ 19 ਹਿੰਦੂ ਨੇਤਾਵਾਂ ਨੂੰ ਘੇਰਨ ਦੀ ਸਾਜ਼ਿਸ਼ ਰਚੀ ਹੈ। ਜਿੱਥੇ ਇੱਕ ਪਾਸੇ ਮੁਹੰਮਦ ਯੂਨਸ ਦੀ ਸਰਕਾਰ ਹਿੰਦੂ ਭਾਈਚਾਰੇ ‘ਤੇ ਹੋ ਰਹੇ ਹਮਲਿਆਂ ਨੂੰ ਰੋਕਣ ‘ਚ ਨਾਕਾਮ ਰਹੀ ਹੈ, ਉਥੇ ਹੀ ਦੂਜੇ ਪਾਸੇ ਇਸ ਨੇ ਹਿੰਦੂ ਆਗੂਆਂ ‘ਤੇ ਕੇਸ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਬੰਗਲਾਦੇਸ਼ ਦੇ ਹਿੰਦੂਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਅੱਤਿਆਚਾਰ ਵਿਰੁੱਧ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ।
ਹਿੰਦੂ ਨੇਤਾਵਾਂ ‘ਤੇ ਬੰਗਲਾਦੇਸ਼ ਸਰਕਾਰ ਦੀ ਇਸ ਕਾਰਵਾਈ ਦੇ ਖਿਲਾਫ 30 ਹਜ਼ਾਰ ਤੋਂ ਵੱਧ ਹਿੰਦੂਆਂ ਨੇ ਚਟਗਾਂਵ ਦੀਆਂ ਸੜਕਾਂ ‘ਤੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਰਾਹੀਂ ਹਿੰਦੂਆਂ ਨੇ ਬੰਗਲਾਦੇਸ਼ ਸਰਕਾਰ ਨੂੰ 72 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਦੱਸ ਦਈਏ ਕਿ 4 ਅਗਸਤ ਤੋਂ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹਮਲਿਆਂ ਦੇ 2 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਮੁਹੰਮਦ ਯੂਨਸ ਦੀ ਸਰਕਾਰ ਇਨ੍ਹਾਂ ਹਮਲਿਆਂ ਨੂੰ ਰੋਕਣ ‘ਚ ਨਾਕਾਮ ਰਹੀ ਹੈ। ਕੱਟੜਪੰਥੀਆਂ ਨੂੰ ਹੱਲਾਸ਼ੇਰੀ ਦੇਣ ਅਤੇ ਉਨ੍ਹਾਂ ਅੱਗੇ ਆਤਮ ਸਮਰਪਣ ਕਰਨ ਲਈ ਬੰਗਲਾਦੇਸ਼ ਦੀ ਮੌਜੂਦਾ ਸਰਕਾਰ ਦੀ ਇਸ ਵੇਲੇ ਪੂਰੀ ਦੁਨੀਆ ਵਿੱਚ ਆਲੋਚਨਾ ਹੋ ਰਹੀ ਹੈ।