ਜੰਮੂ ਕਸ਼ਮੀਰ’ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ, ਅਨੰਤਨਾਗ’ਚ 2 ਅੱਤਵਾਦੀ ਢੇਰ 4 ਜਵਾਨ ਜਖਮੀ

2 ਨਵੰਬਰ 2024

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਵੱਲੋਂ ਇਲਾਕੇ ‘ਚ ਅੱਤਵਾਦ ਵਿਰੋਧੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ।

ਸ਼੍ਰੀਨਗਰ ਦੇ ਖਾਨਯਾਰ ਅਤੇ ਬਡਗਾਮ ‘ਚ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਲਗਭਗ ਢਾਈ ਸਾਲ ਬਾਅਦ ਸ਼ਨੀਵਾਰ 2 ਨਵੰਬਰ ਨੂੰ ਸ਼੍ਰੀਨਗਰ ਜ਼ਿਲੇ ਦੇ ਖਾਨਯਾਰ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਹ ਆਪਰੇਸ਼ਨ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸ਼ੁਰੂ ਕੀਤਾ ਸੀ। ਇਸ ਦੇ ਨਾਲ ਹੀ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਵਿੱਚ ਭਾਰਤੀ ਫੌਜ ਵੱਲੋਂ ਇੱਕ ਹੋਰ ਅੱਤਵਾਦ ਵਿਰੋਧੀ ਆਪ੍ਰੇਸ਼ਨ ਜਾਰੀ ਹੈ।

ਜਾਣਕਾਰੀ ਮੁਤਾਬਕ ਇੱਕ ਅੱਤਵਾਦੀ ਵਿਦੇਸ਼ੀ ਸੀ, ਜਦਕਿ ਦੂਜਾ ਸਥਾਨਕ ਸੀ । ਅਧਿਕਾਰੀਆਂ ਨੇ ਕਿਹਾ ਕਿ ਹਾਲਾਂਕਿ, ਅੱਤਵਾਦੀ ਕਿਸ ਸਮੂਹ ਨਾਲ ਜੁੜੇ ਹੋਏ ਸਨ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਸ਼ਮੀਰ ਘਾਟੀ ‘ਚ ਸ਼ੁੱਕਰਵਾਰ ਤੋਂ ਬਾਅਦ ਇਹ ਚੌਥੀ ਅੱਤਵਾਦੀ ਘਟਨਾ ਹੈ। ਉੱਤਰ ਪ੍ਰਦੇਸ਼ ਦੇ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਸ਼ੁੱਕਰਵਾਰ ਨੂੰ ਬਡਗਾਮ ਜ਼ਿਲ੍ਹੇ ਵਿੱਚ ਗੋਲੀ ਮਾਰ ਦਿੱਤੀ ਗਈ ਸੀ । ਹਮਲੇ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਸ੍ਰੀਨਗਰ ਦੇ ਜੇਵੀਸੀ ਹਸਪਤਾਲ ਬੇਮਿਨਾ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।