ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਭਾਰੀ ਹੰਗਾਮਾ,ਐਮਰਜੈਂਸੀ ਵਿੱਚ ਦਾਖਲ ਹੋਣ ਤੋਂ ਰੋਕਿਆ ਤਾਂ ਸਾਬਕਾ ਫੌਜੀ ਨੇ ASI ਨੂੰ ਮਾਰਿਆ ਮੁੱਕਾ
ਪੰਜਾਬ ਨਿਊਜ਼,3 ਨਵੰਬਰ 2024
ਪੰਜਾਬ’ ਚ ਲੁਧਿਆਣਾ ਦੇ ਸਿਵਲ ਹਸਪਤਾਲ ਤੋਂ ਇੱਕ ਵਾਰ ਫਿਰ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਬੀਤੀ ਰਾਤ ਸਾਬਕਾ ਸੈਨਿਕ ਦੇ ਪਰਿਵਾਰਕ ਮੈਂਬਰਾਂ ਨੂੰ ਐਮਰਜੈਂਸੀ ਵਿੱਚ ਭੀੜ ਕਾਰਨ ASI ਨੇ ਬਾਹਰ ਉਡੀਕ ਕਰਨ ਲਈ ਕਿਹਾ, ਤਾਂ ਗੁੱਸੇ ਵਿੱਚ ਆਏ ਸਾਬਕਾ ਫੌਜੀ ਨੇ ਏਐਸਆਈ ਦੇ ਜਬਾੜੇ ‘ਤੇ ਮੁੱਕਾ ਮਾਰ ਦਿੱਤਾ।ASI ਦੇ ਮੂੰਹ ‘ਚੋਂ ਖੂਨ ਨਿਕਲਣ ਲੱਗਿਆ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ ਸੀ। ਸਿਵਲ ਹਸਪਤਾਲ ਵਿੱਚ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ
ਜਾਣਕਾਰੀ ਅਨੁਸਾਰ ਟਿੱਬਾ ਰੋਡ ਦਾ ਰਹਿਣ ਵਾਲਾ ਇੱਕ ਵਿਅਕਤੀ ਆਪਣੇ ਆਪ ਨੂੰ ਸਾਬਕਾ ਫੌਜੀ ਦੱਸ ਰਿਹਾ ਸੀ। ਉਹ ਜ਼ਖਮੀ ਹਾਲਤ ‘ਚ ਹਸਪਤਾਲ ਪਹੁੰਚਿਆ। ਉਸ ਦੇ ਨਾਲ ਕਈ ਲੋਕ ਐਮਰਜੈਂਸੀ ਵਿੱਚ ਦਾਖ਼ਲ ਹੋ ਰਹੇ ਸਨ। ਐਮਰਜੈਂਸੀ ਵਿੱਚ ਤਾਇਨਾਤ ਏਐਸਆਈ ਮੁਨੀਰ ਮਸੀਹ ਨੇ ਉਨ੍ਹਾਂ ਲੋਕਾਂ ਨੂੰ ਐਮਰਜੈਂਸੀ ਵਿੱਚੋਂ ਬਾਹਰ ਜਾਣ ਲਈ ਕਿਹਾ। ਜਿਸ ਤੋਂ ਬਾਅਦ ਗੁੱਸੇ ‘ਚ ਆਏ ਵਿਅਕਤੀ ਨੇ ਉਸ ਦੇ ਮੂੰਹ ‘ਤੇ ਮੁੱਕਾ ਮਾਰ ਦਿੱਤਾ। ਹੰਗਾਮੇ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ।