ਜੰਮੂ-ਕਸ਼ਮੀਰ ‘ਚ ਸ਼੍ਰੀਨਗਰ ਦੇ ਸੰਡੇ ਬਾਜ਼ਾਰ ‘ਚ ਗ੍ਰੇਨੇਡ ਹਮਲਾ, ਖਰੀਦਦਾਰੀ ਕਰ ਰਹੇ 11 ਲੋਕ ਜ਼ਖਮੀ, ਇਲਾਕਾ ਸੀਲ

ਜੰਮੂ-ਕਸ਼ਮੀਰ:3 ਨਵੰਬਰ 2024

ਸ਼੍ਰੀਨਗਰ, ਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਨੇ ਇਕ ਵਾਰ ਫਿਰ ਗ੍ਰਨੇਡ ਹਮਲਾ ਕੀਤਾ ਹੈ। ਐਤਵਾਰ ਨੂੰ ਭੀੜ-ਭੜੱਕੇ ਵਾਲੇ ਸੰਡੇ ਬਾਜ਼ਾਰ ‘ਚ ਗ੍ਰਨੇਡ ਹਮਲਾ ਹੋਇਆ। ਹਮਲੇ ‘ਚ ਕਰੀਬ 11 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਮੌਕੇ ‘ਤੇ ਇਲਾਕੇ ਨੂੰ ਘੇਰ ਲਿਆ ਹੈ। ਨੇ ਵੀ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ, ਅੱਤਵਾਦੀਆਂ ਨੇ ਟੀਆਰਸੀ ਦੇ ਨੇੜੇ ਇੱਕ ਭਰੇ ਬਾਜ਼ਾਰ ਵਿੱਚ ਇੱਕ ਗ੍ਰਨੇਡ ਸੁੱਟਿਆ, ਜਿਸ ਨਾਲ ਹਮਲੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਖਮੀ ਲੋਕਾਂ ਨੂੰ ਸਿਰਫ ਥੋੜ੍ਹੇ ਜਿਹੇ ਸੱਟਾਂ ਲੱਗੀਆਂ ਹਨ। ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ ਤਾਂ ਜੋ ਹਮਲਾਵਰਾਂ ਨੂੰ ਕਾਬੂ ਕੀਤਾ ਜਾ ਸਕੇ। ਇਸ ਹਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼੍ਰੀਨਗਰ ਦੇ ਸੰਡੇ ਬਾਜ਼ਾਰ ‘ਚ ਬੇਕਸੂਰ ਦੁਕਾਨਦਾਰਾਂ ‘ਤੇ ਹੋਏ ਗ੍ਰਨੇਡ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਘਾਟੀ ਦੇ ਵੱਖ-ਵੱਖ ਹਿੱਸਿਆਂ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਹਮਲਿਆਂ ਅਤੇ ਮੁਕਾਬਲਿਆਂ ਦੀਆਂ ਘਟਨਾਵਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ।