ਹਿਮਾਚਲ ਦੇ ਕਿਨੌਰ ‘ਚ ਅੱਧੀ ਰਾਤ ਨੂੰ 3 ਵਾਰ ਭੂਚਾਲ ਦੇ ਝਟਕੇ; 3.1 ਮਾਪੀ ਗਈ ਤੀਬਰਤਾ

ਹਿਮਾਚਲ ਨਿਊਜ਼,4 ਨਵੰਬਰ 2024

ਹਿਮਾਚਲ ਪ੍ਰਦੇਸ਼ ਦੇ ਕਿਨੌਰ ‘ਚ ਬੀਤੀ ਰਾਤ 1.29 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.1 ਮਾਪੀ ਗਈ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਜ਼ਮੀਨ ਦੇ ਹੇਠਾਂ ਇਸ ਦੀ ਡੂੰਘਾਈ 10 ਕਿਲੋਮੀਟਰ ਸੀ। ਹੁਣ ਤੱਕ ਇਸ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।ਭੂਚਾਲ ਦੇ ਝਟਕੇ ਮਹਿਸੂਸ ਕਰਦੇ ਲੋਕ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਜ਼ਿਆਦਾਤਰ ਲੋਕ ਇਨ੍ਹਾਂ ਨੂੰ ਮਹਿਸੂਸ ਨਹੀਂ ਕਰ ਸਕੇ। ਕਿਨੌਰ ਜ਼ਿਲ੍ਹੇ ਦੇ ਜ਼ਿਆਦਾਤਰ ਖੇਤਰ ਜ਼ੋਨ 5 ਵਿੱਚ ਆਉਂਦੇ ਹਨ, ਜੋ ਭੂਚਾਲ ਦੇ ਨਜ਼ਰੀਏ ਤੋਂ ਬਹੁਤ ਸੰਵੇਦਨਸ਼ੀਲ ਹੈ। ਇਸੇ ਕਰਕੇ ਇੱਥੇ ਵਾਰ-ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।