ਹਰਿਆਣਾ’ ਚ ਜੀਂਦ ਦੇ ਪਿੰਡ ਮਨੋਹਰਪੁਰ ਵਿੱਚ ਪਰਾਲੀ ਦੀਆ ਗੱਠਾ ਨੂੰ ਲੱਗੀ ਭਿਆਨਕ ਅੱਗ, 35 ਲੱਖ ਦਾ ਨੁਕਸਾਨ
ਹਰਿਆਣਾ,4 ਨਵੰਬਰ 2024
ਜੀਂਦ ਦੇ ਮਨੋਹਰਪੁਰ ਪਿੰਡ ਵਿੱਚ ਇਕੱਠੀ ਕੀਤੀ ਝੋਨੇ ਦੀ ਪਰਾਲੀ ਨੂੰ ਅੱਗ ਲੱਗ ਗਈ। ਜਿਸ ਕਾਰਨ ਕਰੀਬ 150 ਏਕੜ ਤੋਂ ਵੱਧ ਰਕਬੇ ਦਾ ਨਾੜ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਚਾਰ ਘੰਟਿਆਂ ਵਿੱਚ ਅੱਗ ’ਤੇ ਕਾਬੂ ਪਾਇਆ।
ਪਿੰਡ ਮਨੋਹਰਪੁਰ ਵਾਸੀ ਸੋਨੂੰ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਤੋਂ ਪਰਾਲੀ ਖਰੀਦ ਕੇ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਸਮੇਤ ਹੋਰ ਰਾਜਾਂ ਵਿੱਚ ਵੇਚਦਾ ਆ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਅੱਗ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦੀ ਘਟਨਾ ਪਿੰਡ ਦੇ ਨਜ਼ਦੀਕ ਫੀਡਰ ਕੋਲ ਰੱਖੇ ਪਰਾਲੀ ਦੇ ਢੇਰਾਂ ਵਿੱਚ ਵਾਪਰੀ, ਜਿੱਥੇ ਅਚਾਨਕ ਅੱਗ ਲੱਗ ਗਈ ਅਤੇ ਤੇਜ਼ੀ ਨਾਲ ਫੈਲ ਗਈ।ਸਦਰ ਥਾਣਾ ਇੰਚਾਰਜ ਡਾਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਤੁਰੰਤ ਮੌਕੇ ‘ਤੇ ਪਹੁੰਚ ਗਈ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੰਭਾਵਿਤ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।