ਰਾਜੋਆਣਾ ਦੀ ਪਟੀਸ਼ਨ `ਤੇ SC `ਚ ਸੁਣਵਾਈ 18 ਨਵੰਬਰ ਤੱਕ ਮੁਲਤਵੀ

3 ਨਵੰਬਰ 2024

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਦਾਇਰ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਨਾ ਹੋਵੇਗਾ।

ਦਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ। ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਦੱਸ ਕੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਹੀ ਕੀਤਾ ਜਾਣਾ ਸੀ। ਰਾਜੋਆਣਾ ਨੇ ਆਪਣੀ ਪਟੀਸ਼ਨ ‘ਚ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਕੀਤੀ ਗਈ ਹੈ। ਰਾਜੋਆਣਾ ਵਲੋਂ ਦਾਇਰ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਉਹ ਪਿਛਲੇ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਕੇਂਦਰ ਸਰਕਾਰ ਨੂੰ ਉਸ ਵਲੋਂ ਰਹਿਮ ਦੀ ਅਪੀਲ ਕੀਤੀ ਗਈ ਸੀ, ਜਿਸ ‘ਤੇ ਫੈਸਲਾ ਲੈਣ ‘ਚ ਕਾਫੀ ਦੇਰੀ ਕੀਤੀ ਹੈ। ਪਿਛਲੇ ਸਾਲ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੇਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ।