ਪ੍ਰਸਿੱਧ ਲੋਕ ਗਾਇਕਾ ਸ਼ਾਰਦਾ ਸਿਨਹਾ ਦਾ 72 ਸਾਲ ਦੀ ਉਮਰ ਵਿੱਚ ਦਿਹਾਂਤ ,ਰਾਸ਼ਟਰਪਤੀ ਮੁਰਮੂ ਨੇ ਪ੍ਰਗਟਾਇਆ ਦੁੱਖ
6 ਨਵੰਬਰ 2024
ਬਿਹਾਰ ਕੋਕਿਲਾ’ ਦੇ ਨਾਂ ਨਾਲ ਮਸ਼ਹੂਰ ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਮੰਗਲਵਾਰ ਰਾਤ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਿਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਮਸ਼ਹੂਰ ਲੋਕ ਗਾਇਕਾ ਸ਼ਾਰਦਾ ਸਿਨਹਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੁਰੀਲੀ ਗਾਇਕੀ ਅਮਰ ਰਹੇਗੀ। ਸਿਨਹਾ ਦਾ 72 ਸਾਲ ਦੀ ਉਮਰ ‘ਚ ਮੰਗਲਵਾਰ ਰਾਤ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ‘ਚ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਏਮਜ਼ ‘ਚ ਭਰਤੀ ਸੀ।
ਮੁਰਮੂ ਨੇ ‘ਐਕਸ’ ‘ਤੇ ਲਿਖਿਆ, ”ਬਿਹਾਰ ਕੋਕਿਲਾ ਦੇ ਨਾਂ ਨਾਲ ਮਸ਼ਹੂਰ ਗਾਇਕਾ ਡਾ. ਸ਼ਾਰਦਾ ਸਿਨਹਾ ਦੇ ਦਿਹਾਂਤ ਦੀ ਖਬਰ ਬੇਹੱਦ ਦੁਖਦ ਹੈ। ਸ਼ਾਰਦਾ ਸਿਨਹਾ ਜੀ ਨੇ ਮੈਥਿਲੀ ਅਤੇ ਭੋਜਪੁਰੀ ਵਿੱਚ ਬਿਹਾਰੀ ਲੋਕ ਗੀਤਾਂ ਨੂੰ ਆਪਣੀ ਸੁਰੀਲੀ ਆਵਾਜ਼ ਦੇ ਕੇ ਸੰਗੀਤ ਜਗਤ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ।
ਉਨ੍ਹਾਂ ਲਿਖਿਆ, ”ਅੱਜ ਛੱਠ ਪੂਜਾ ਵਾਲੇ ਦਿਨ ਉਨ੍ਹਾਂ ਦੇ ਸੁਰੀਲੇ ਗੀਤ ਦੇਸ਼-ਵਿਦੇਸ਼ ‘ਚ ਸ਼ਰਧਾ ਦਾ ਅਲੌਕਿਕ ਮਾਹੌਲ ਪੈਦਾ ਕਰਨਗੇ। ਉਨ੍ਹਾਂ ਨੂੰ ਸਾਲ 2018 ਵਿੱਚ ਕਲਾ ਦੇ ਖੇਤਰ ਵਿੱਚ ਪਦਮ ਭੂਸ਼ਣ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਉਸ ਦੀ ਸੁਰੀਲੀ ਗਾਇਕੀ ਅਮਰ ਰਹੇਗੀ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ।”