ਲੁਧਿਆਣਾ ‘ਚ ਇਕ ਅਥਰੀਟ ਦੀ ਮੌਤ,ਮੋਬਾਇਲ ਫੋਨ ਤੇ ਗੱਲ ਕਰਦੇ ਸਮੇਂ ਆਇਆ ਹਾਰਟ ਅਟੈਕ
ਪੰਜਾਬ ਨਿਊਜ਼,6 ਨਵੰਬਰ 2024
ਲੁਧਿਆਣਾ ‘ਚ ਗੁਰੂ ਨਾਨਕ ਸਟੇਡੀਅਮ ਵਿਖੇ ਚਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਇਕ ਖਿਡਾਰੀ ਦੀ ਮੌਤ ਹੋ ਗਈ, ਖਿਡਾਰੀ ਦੀ ਪਛਾਣ ਜਲੰਧਰ ਨਿਵਾਸੀ 54 ਸਾਲਾ ਵੈਟਰਨ ਐਥਲੀਟ ਵਰਿੰਦਰ ਸਿੰਘ ਵਜੋਂ ਹੋਈ ਹੈ। ਜੋ ਕਿ ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-3 ਵਿਚ ਹਿੱਸਾ ਲੈਣ ਆਇਆ ਸੀ। ਮੌਤ ਦਾ ਕਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਹ ਮੁਕਾਬਲੇ ਸੋਮਵਾਰ ਨੂੰ ਲੁਧਿਆਣਾ ਸਮੇਤ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਸ਼ੁਰੂ ਹੋਏ ਸਨ ਅਤੇ ਇਸ ਵਿਚ ਅਥਲੈਟਿਕਸ, ਬੇਸਬਾਲ, ਕਿੱਕਬਾਕਸਿੰਗ ਅਤੇ ਲਾਅਨ ਟੈਨਿਸ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਵਿਚ ਪੰਜਾਬ ਦੇ ਹਰ ਜ਼ਿਲ੍ਹੇ ਤੋਂ ਖਿਡਾਰੀ ਭਾਗ ਲੈ ਰਹੇ ਹਨ ਅਤੇ ਇਹ ਮੁਕਾਬਲੇ 9 ਨਵੰਬਰ ਤੱਕ ਹੋਣੇ ਹਨ।
ਜਲੰਧਰ ਤੋਂ ਲੁਧਿਆਣਾ ਆਏ ਵਰਿੰਦਰ ਨੇ ਲੰਬੀ ਛਾਲ ਮੁਕਾਬਲੇ ਵਿਚ ਭਾਗ ਲਿਆ। ਕੋਚ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਵਰਿੰਦਰ ਸਿੰਘ ਨੂੰ ਦਿਲ ਦਾ ਦੌਰਾ ਪਿਆ ਤਾਂ ਉਹ ਮੈਦਾਨ ‘ਤੇ ਮੌਜੂਦ ਸਨ। ਵਰਿੰਦਰ ਨੇ 3 ਵਜੇ ਤੱਕ ਆਪਣੀ ਖੇਡ ਪੂਰੀ ਕਰ ਲਈ ਸੀ ਪਰ ਦੂਜੇ ਐਥਲੀਟਾਂ ਨੂੰ ਦੇਖ ਰਿਹਾ ਸੀ। ਸ਼ਾਮ 5:30 ਵਜੇ ਅਚਾਨਕ ਅਟੈਕ ਹੋਣ ਕਾਰਨ ਜ਼ਮੀਨ ‘ਤੇ ਡਿੱਗ ਗਿਆ।
ਅਥਲੀਟ ਕੋਚ ਸੰਜੀਵ ਸ਼ਰਮਾ ਨੇ ਦੱਸਿਆ ਕਿ ਘਟਨਾ ਸਮੇਂ ਉਹ ਮੈਦਾਨ ‘ਤੇ ਮੌਜੂਦ ਸਨ। ਜਦੋਂ ਵਰਿੰਦਰ ਦੂਜੇ ਭਾਗੀਦਾਰਾਂ ਨੂੰ ਦੇਖ ਰਿਹਾ ਸੀ ਤਾਂ ਉਸਨੂੰ ਅਚਾਨਕ ਹਾਰਟ ਅਟੈਕ ਪੈ ਗਿਆ ਅਤੇ ਉਸ ਸਮੇ ਨੇੜੇ ਹੀ ਇਕ ਮੈਡੀਕਲ ਟੀਮ ਮੌਜੂਦ ਸੀ, ਜੋ ਉਸ ਨੂੰ ਤੁਰੰਤ ਹਸਪਤਾਲ ਲੈ ਗਈ ਪਰ ਉੱਥੇ ਪਹੁੰਚਣ ‘ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।