ਲੁਧਿਆਣੇ ਜ਼ਿਲ੍ਹੇ ਵਿੱਚ ਅੱਜ ਨਵੇਂ ਸਰਪੰਚ ਲੈਣਗੇ ਹਲਫ ,19 ਜਿਲਿਆ ਦੇ ਕਰੀਬ 10 ਹਜਾਰ ਸਰਪੰਚ ਚੁੱਕਣਗੇ ਸਹੁੰ

ਪੰਜਾਬ ਨਿਊਜ਼,8 ਨਵੰਬਰ 2024

ਅੱਜ ਲੁਧਿਆਣਾ, ਪੰਜਾਬ ਵਿੱਚ ਹੁਣੇ-ਹੁਣੇ ਸੰਪੰਨ ਹੋਈਆਂ ਪੰਚਾਇਤੀ ਚੋਣਾਂ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਇੱਕ ਵਿਸ਼ਾਲ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਕੇਜਰੀਵਾਲ ਦੋ ਦਿਨ ਪੰਜਾਬ ‘ਚ ਰਹਿਣਗੇ। ਲੁਧਿਆਣਾ ‘ਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ‘ਚ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਅਗਲੇ ਦਿਨ 9 ਨਵੰਬਰ ਨੂੰ ਕੇਜਰੀਵਾਲ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨਗੇ।

ਸੂਬੇ ਵਿਚ ਲੋਕਤੰਤਰ ਦੇ ਤਿਉਹਾਰ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਠੋਸ ਤਿਆਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਸਮਾਗਮ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਕਿਉਂਕਿ ਪੰਚਾਇਤਾਂ ਨੂੰ ‘ਲੋਕਤੰਤਰ ਦਾ ਥੰਮ’ ਮੰਨਿਆ ਜਾਂਦਾ ਹੈ।

ਇਸ ਰਾਜ ਪੱਧਰੀ ਸਮਾਰੋਹ ਵਿੱਚ ਪੰਚਾਇਤੀ ਚੋਣਾਂ ਵਿੱਚ ਚੁਣੇ ਗਏ 23 ਜ਼ਿਲ੍ਹਿਆਂ ਦੀਆਂ 13,147 ਗ੍ਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਸਹੁੰ ਚੁਕਾਉਣਗੇ। ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀਪੰਚਾਇਤੀ ਚੋਣਾਂ ਦੌਰਾਨ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 336 ਸਰਪੰਚ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ, 335 ਗੁਰਦਾਸਪੁਰ ਅਤੇ 334 ਤਰਨਤਾਰਨ ਵਿੱਚ ਸਰਬਸੰਮਤੀ ਨਾਲ ਚੁਣੇ ਗਏ।