ਅੰਤਰਾਸ਼ਟਰੀ ਵਿਦਿਆਰਥੀਆਂ ਨੂੰ ਲੈਕੇ ਵੱਡੀ ਖਬਰ, ਕਨੇਡਾ ਨੇ ਸਟੂਡੈਂਟ ਡਾਇਰੈਕਟ ਸਕੀਮ ਕੀਤੀ ਬੰਦ

9 ਨਵੰਬਰ 2024

ਸੰਭਾਵੀ ਅੰਤਰਰਾਸ਼ਟਰੀ ਵਿਦਿਆਰਥੀਆਂ, ਖਾਸ ਤੌਰ ‘ਤੇ ਭਾਰਤੀਆਂ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਕੈਨੇਡਾ ਸਰਕਾਰ ਨੇ ਆਪਣੇ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਪ੍ਰੋਗਰਾਮ ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤਾ ਹੈ।ਅੱਜ ਤੋਂ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਹੁਣ ਸਟੂਡੈਂਟਡਾਇਰੈਕਟ ਸਟ੍ਰੀਮ (SDS) ਦੇ ਤਹਿਤ ਜਮ੍ਹਾਂ ਕਰਵਾਈਆਂ ਸਟੱਡੀਪਰਮਿਟ ਅਰਜ਼ੀਆਂ ਨੂੰ ਸਵੀਕਾਰ ਨਹੀਂ ਕਰ ਰਿਹਾ ਹੈ।IRCC ਨੇ ਨਾਈਜੀਰੀਆ ਤੋਂ ਸਟੱਡੀ ਪਰਮਿਟ ਬਿਨੈਕਾਰਾਂ ਲਈ ਨਾਈਜੀਰੀਆ ਸਟੂਡੈਂਟ ਐਕਸਪ੍ਰੈਸ (NSE) ਸਟ੍ਰੀਮ ਨੂੰ ਵੀ ਖਤਮ ਕਰ ਦਿੱਤਾ ਹੈ। 2018 ਵਿੱਚ, ਸ਼ਧਸ਼ ਨੂੰ ਭਾਰਤ, ਚੀਨ, ਪਾਕਿਸਤਾਨ, ਅਤੇ ਫਿਲੀਪੀਨਜ਼ ਸਮੇਤ 14 ਦੇਸ਼ਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਅਰਜ਼ੀਆਂ ਵਿੱਚ ਤੇਜ਼ੀ ਲਿਆਉਣ ਲਈ ਲਾਂਚ ਕੀਤਾ ਗਿਆ ਸੀ। ਅੱਗੇ ਜਾ ਕੇ, ਸਾਰੀਆਂ ਸਟੱਡੀ ਪਰਮਿਟ ਅਰਜ਼ੀਆਂ ਮਿਆਰੀ ਐਪਲੀਕੇਸ਼ਨ ਪ੍ਰਕਿਰਿਆ ਦੀ ਵਰਤੋਂ  ਕਰਕੇ ਜਮ੍ਹਾ ਕੀਤੀਆਂ ਜਾਣਗੀਆਂ।