ਗੁਰਪੁਰਬ ਮੌਕੇ ਵੱਡੀ ਗਿਣਤੀ ਚ ਸਿੱਖ ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ, SGPC ਪ੍ਰਧਾਨ ਧਾਮੀ ਨੇ ਕੀਤਾ ਸਖ਼ਤ ਇਤਰਾਜ਼
ਪੰਜਾਬ ਨਿਊਜ਼,10 ਨਵੰਬਰ 2024
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1481 ਨੂੰ ਵੀਜ਼ੇ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿਚ ਹਮੇਸ਼ਾ ਕੋਟੇ ਅਨੁਸਾਰ ਵੀਜ਼ੇ ਮਿਲਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਵੀਜ਼ੇ ਕੱਟੇ ਗਏ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਇਹ ਮਾਮਲਾ ਸਰਕਾਰਾਂ ਕੋਲ ਉਠਾਇਆ ਹੈ।ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ਸ਼ਰਧਾਲੂਆਂ ਦੇਵੀਜੇਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ਤੇ ਗੌਰ ਕਰਨਾ ਚਾਹੀਦਾ ਹੈ।