ਚੰਗੀ ਨੀਅਤ ਅਤੇ ਮਾੜੀ ਨੀਅਤ ਵਾਲੇ ਇਨਸਾਨ- ਵਿਚਾਰ ਭਾਈ ਸਰਬਜੀਤ ਸਿੰਘ ਜੀ ਧੁੰਦਾ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 19 ਨਵੰਬਰ 2024

ਨਿਊਜ਼ ਪੰਜਾਬ 

ਚੰਗੀ ਨੀਅਤ ਅਤੇ ਮਾੜੀ ਨੀਅਤ ਵਾਲੇ ਇਨਸਾਨ- ਵਿਚਾਰ ਭਾਈ ਸਰਬਜੀਤ ਸਿੰਘ ਜੀ ਧੁੰਦਾ 

HUKAMNAMA

SRI DARBAR SAHIB JI

SRI AMRITSAR SAHIB

ANG– 604

19-NOV-2024

ਸੋਰਠਿ ਮਹਲਾ ੪ ਘਰੁ ੧

੧ਓ ਸਤਿਗੁਰ ਪ੍ਰਸਾਦਿ ॥

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

सोरठि महला ४ घरु १

੧ਓ सतिगुर प्रसादि ॥

आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥

ਪਦਅਰਥ:- ਆਪੇ—ਆਪ ਹੀ। ਵਰਤਦਾ—(ਹਰ ਥਾਂ) ਮੌਜੂਦ ਹੈ। ਅਪਾਹੁ—ਅ-ਪਾਹੁ, ਪਾਹ ਤੋਂ ਰਹਿਤ, ਨਿਰਲੇਪ। ਸਾਚਾ—ਸਦਾ ਕਾਇਮ ਰਹਿਣ ਵਾਲਾ। ਸਾਹੁ—ਸ਼ਾਹੂਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ। ਸਚੁ—ਸਦਾ-ਥਿਰ। ਵੇਸਾਹੁ—ਰਾਸਿ-ਪੂੰਜੀ, ਸਰਮਾਇਆ।1। ਮਨ—ਹੇ ਮਨ! ਸਲਾਹ—ਸਿਫ਼ਤਿ-ਸਾਲਾਹ। ਤੇ—ਤੋਂ, ਦੀ ਰਾਹੀਂ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ। ਅਗਮ—ਅਪਹੁੰਚ। ਅਥਾਹ—ਜਿਸ ਦੀ ਹੋਂਦ ਦੀ ਡੂੰਘਾਈ ਨਹੀਂ ਲੱਭੀ ਜਾ ਸਕਦੀ। ਰਹਾਉ। ਸੁਣਿ—ਸੁਣ ਕੇ। ਵੇਖਦਾ—ਸੰਭਾਲ ਕਰਦਾ ਹੈ। ਮੁਖਿ—ਮੂੰਹ ਤੋਂ। ਮੁਹਾਹੁ—ਮੋਹ ਲੈਣ ਵਾਲਾ ਬੋਲ, ਮਿੱਠਾ ਬੋਲ। ਉਝੜਿ—ਗ਼ਲਤ ਰਸਤੇ ਤੇ। ਸਭੁ—ਹਰ ਥਾਂ।2। ਸਿਰਿ—ਸਿਰਿ ਸਿਰਿ, ਹਰੇਕ ਦੇ ਸਿਰ ਉਤੇ। ਧੰਧੜੈ—ਧੰਧੇ ਵਿਚ। ਲਾਹੁ—ਲਾਂਦਾ ਹੈ। ਸਾਖਤੀ—ਬਣਤਰ, ਰਚਨਾ। ਮਰਿ ਜਾਹੁ—ਮਰ ਜਾਂਦਾ ਹੈ। ਪਾਤਣੀ—ਪੱਤਣ ਦਾ ਮਲਾਹ।3। ਸਾਗਰੁ—ਸਮੁੰਦਰ। ਬੋਹਿਥਾ—ਜਹਾਜ਼। ਖੇਵਟੁ—ਮਲਾਹ। ਚੜਿ—(ਜਹਾਜ਼ ਵਿਚ) ਚੜ੍ਹ ਕੇ। ਚੋਜ—ਕੌਤਕ-ਤਮਾਸ਼ੇ। ਕਰਿ—ਕਰ ਕੇ। ਬਖਸਿ—ਬਖ਼ਸ਼ਸ਼ ਕਰ ਕੇ, ਦਇਆ ਕਰ ਕੇ।4।

ਅਰਥ:- ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1।

अर्थ :-हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 ।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌹🙏🚩🚩