ਪੰਜਾਬ ’ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ,ਜਾਣੋ ਕੌਣ-ਕੌਣ ਹਨ ਮੈਦਾਨ ਵਿੱਚ..

ਪੰਜਾਬ ਨਿਊਜ਼,20 ਨਵੰਬਰ 2024

ਪੰਜਾਬ ਵਿਧਾਨ ਸਭਾ ਦੇ ਚਾਰ ਹਲਕਿਆਂ, ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿੱਚ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਤੋਂ ਚੁਣੇ ਹੋਏ ਵਿਧਾਇਕ ਮੀਤ ਹੇਅਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਰਾਜ ਕੁਮਾਰ ਚੱਬੇਵਾਲ ਐੱਮਪੀ ਬਣ ਗਏ ਸਨ।ਇਸ ਲਈ ਇਹ ਸੀਟਾਂ ਖਾਲ੍ਹੀ ਹੋ ਗਈਆਂ ਸਨ ਜਿਸ ਤੋਂ ਬਾਅਦ ਹੁਣ ਇਨ੍ਹਾਂ ਸੀਟਾਂ ਉੱਤੇ ਚੋਣ ਕਰਵਾਈ ਜਾ ਰਹੀ ਹੈ।

ਕਾਂਗਰਸ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ।ਜਤਿੰਦਰ ਕੌਰ ਰੰਧਾਵਾ, ਮਨਪ੍ਰੀਤ ਸਿੰਘ ਬਾਦਲ ਅਤੇ ਅੰਮ੍ਰਿਤਾ ਵੜਿੰਗ ਚੋਣ ਮੈਦਾਨ ਵਿੱਚ ਹਨਆਮ ਆਦਮੀ ਪਾਰਟੀ ਨੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।

ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਤੇ ਡੇਰਾ ਬਾਬਾ ਨਾਨਕ ਤੋਂ ਰਵੀ ਕਰਨ ਕਾਹਲੋਂ ਨੂੰ ਉਮੀਦਵਾਰ ਐਲਾਨਿਆ ਹੈ। ਚੱਬੇਵਾਲ ਤੋਂ ਭਾਜਪਾ ਨੇ ਸੋਹਨ ਸਿੰਘ ਠੰਡਲ ਨੂੰ ਮੈਦਾਨ ਵਿੱਚ ਉਤਾਰਿਆ ਹੈ।ਸ਼੍ਰੋਮਣੀ ਅਕਾਲੀ ਦਲ ਇਸ ਚੋਣ ਦੰਗਲ ਤੋਂ ਬਾਹਰ ਹੈ। ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਐਲਾਨੇ ਜਾਣ ਮਗਰੋਂ ਪਾਰਟੀ ਨੇ ਇਨ੍ਹਾਂ ਜ਼ਿਮਨੀ ਚੋਣਾਂ ਨੂੰ ਨਾ ਲੜਨ ਦਾ ਫ਼ੈਸਲਾ ਲਿਆ ਸੀ।