ਬਲਵੰਤ ਸਿੰਘ ਰਾਜੋਆਣਾ ਆਪਣੇ ਭਰਾ ਦੀ ਅੰਤਿਮ ਅਰਦਾਸ ‘ਚ ਹੋਏ ਸ਼ਾਮਿਲ,ਜੇਲ੍ਹ ਤੋਂ 3 ਘੰਟੇ ਦੀ ਮਿਲੀ ਪੈਰੋਲ
ਪੰਜਾਬ ਨਿਊਜ਼,20 ਨਵੰਬਰ 2024
ਬਲਵੰਤ ਸਿੰਘ ਰਾਜੋਆਣਾ ਪਿੰਡ ਰਾਜੋਆਣਾ ਦੇ ਪਿੰਡ ਮੰਜੀ ਸਾਹਿਬ ਦੇ ਗੁਰਦੁਆਰਾ ਸਾਹਿਬ ਪਹੁੰਚੇ, ਜਿਥੇ ਉਨਾਂ ਦੇ ਵੱਡੇ ਭਰਾ ਦਾ ਭੋਗ ਹੈ ਤੇ ਇਸ ਲਈ ਉਨਾਂ ਨੂੰ ਅੱਜ ਤਿੰਨ ਘੰਟੇ ਦੀ ਪੈਰੋਲ ਮਿਲੀ ਹੈ। ਮੌਕੇ ਤੇ ਪਰਿਵਾਰਿਕ ਮੈਂਬਰ ਉਨਾਂ ਨੂੰ ਮਿਲਕੇ ਕਾਫੀ ਭਾਵੁਕ ਹੋਏ ਤੇ ਪਿੰਡ ਵਿੱਚ ਪੁਲਿਸ ਫੋਰਸ ਵੱਡੀ ਗਿਣਤੀ ਵਿਚ ਤਾਇਨਾਤ ਕੀਤੀ ਗਈ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੋ ਬਿਨਾਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ,ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਤੇ ਜਗਜੀਤ ਸਿੰਘ ਤਲਵੰਡੀ ਵੀ ਪਹੁੰਚੇ ਹੋਏ ਹਨ ਬੀਤੇ ਦਿਨੀਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਦੱਸ ਦਈਏ ਕਿ ਉਨ੍ਹਾਂ ਦੇ ਪਿੰਡ ਵਿੱਚ ਅੱਜ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੀ ਪੁਲਸ ਹਿਰਾਸਤ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਰਾਜੋਆਣਾ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ ਹਨ।