ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ, ਦੇਖੋ ਕਿਸ ਨੂੰ ਕਿੱਥੋਂ ਮਿਲੀ ਟਿਕਟ
ਦਿੱਲੀ,21 ਨਵੰਬਰ 2024
ਦਿੱਲੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਵਧ ਗਿਆ ਹੈ। ਅੱਜ ਆਮ ਆਦਮੀ ਪਾਰਟੀ ਦੀ PAC ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਚਰਚਾ ਕਰਨ ਤੋਂ ਬਾਅਦ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਦੀ ਪਹਿਲੀ ਸੂਚੀ ‘ਚ ਕੁੱਲ 11 ਉਮੀਦਵਾਰਾਂ ਦੇ ਨਾਂ ਹਨ। ਆਮ ਆਦਮੀ ਪਾਰਟੀ ਨੇ ਹੋਰ ਪਾਰਟੀਆਂ ਦੇ ਕਈ ਆਗੂਆਂ ਨੂੰ ਵੀ ਟਿਕਟਾਂ ਦਿੱਤੀਆਂ ਹਨ। ਹਾਲ ਹੀ ‘ਚ ਭਾਜਪਾ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਅਨਿਲ ਝਾਅ ਦਾ ਨਾਂ ਵੀ ਸ਼ਾਮਲ ਹੈ।
11 ਉਮੀਦਵਾਰਾਂ ਦੇ ਨਾਂ ਸਾਹਮਣੇ ਆਏ ਹਨ
*ਬ੍ਰਹਮਾ ਸਿੰਘ ਤੰਵਰ ਛਤਰਪੁਰ ਤੋਂ ਚੋਣ ਲੜਨਗੇ।
*ਅਨਿਲ ਝਾਅ ਕਿਰਾੜੀ ਤੋਂ ‘ਆਪ’ ਦੇ ਉਮੀਦਵਾਰ ਹੋਣਗੇ
*ਦੀਪਕ ਸਿੰਗਲਾ ਵਿਸ਼ਵਾਸ ਨਗਰ ਤੋਂ ਚੋਣ ਲੜਨਗੇ
*ਸਰਿਤਾ ਸਿੰਘ ਰੋਹਤਾਸ ਨਗਰ ਤੋਂ ‘ਆਪ’ ਦੀ ਉਮੀਦਵਾਰ ਹੋਵੇਗੀ
*ਬੀਬੀ ਤਿਆਗੀ ਲਕਸ਼ਮੀ ਨਗਰ ਤੋਂ ‘ਆਪ’ ਉਮੀਦਵਾਰ ਹੋਣਗੇ
*ਰਾਮ ਸਿੰਘ ਨੇਤਾ ਜੀ ਬਦਰਪੁਰ ਤੋਂ ਉਮੀਦਵਾਰ ਹੋਣਗੇ।
*ਜ਼ੁਬੈਰ ਚੌਧਰੀ ਸੀਲਮਪੁਰ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।
*ਵੀਰ ਸਿੰਘ ਧੀਂਗਾਨ ਸੀਮਾਪੁਰੀ ਤੋਂ ਚੋਣ ਲੜਨਗੇ।
*ਗੌਰਵ ਸ਼ਰਮਾ ਘੋਂਡਾ ਤੋਂ ਚੋਣ ਲੜਨਗੇ
*ਮਨੋਜ ਤਿਆਗੀ ਕਰਾਵਲ ਨਗਰ ਤੋਂ ‘ਆਪ’ ਦੇ ਉਮੀਦਵਾਰ ਹੋਣਗੇ
*ਸੋਮੇਸ਼ ਸ਼ੌਕੀਨ ਮਟਿਆਲਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।