ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜਗਾਰ ਪ੍ਰਾਰਥੀਆਂ ਲਈ ਆਨਲਾਈਨ ਕਰੀਅਰ ਕਾਊਂਸਲਿੰਗ ਦੀ ਸੁਵਿਧਾ ਸ਼ੁਰੂ
-ਕਾਉਂਸਲਿੰਗ ਸੇਵਾਵਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ
ਲੁਧਿਆਣਾ, 27 ਅਪ੍ਰੈਲ ( ਨਿਊਜ਼ ਪੰਜਾਬ )-ਕਰਫਿਊ/ਲੌਕਡਾਉੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਸਕੀਮ ਅਧੀਨ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਬੇਰੋਜਗਾਰ ਪ੍ਰਾਰਥੀਆਂ ਲਈ ਆਨਲਾਈਨ ਕਰੀਅਰ ਕਾਊਂਸਲਿੰਗ ਦੀ ਸੁਵਿਧਾ ਉਪਲੱਬਧ ਕਰਵਾਈ ਗਈ ਹੈ ਤਾਂ ਜੋ ਪ੍ਰਾਰਥੀ ਘਰ ਬੈਠ ਕੇ ਹੀ ਅਪਣਾਏ ਜਾ ਸਕਣ ਵਾਲੇ ਵੱਖ-ਵੱਖ ਕੈਰੀਅਰ ਸੰਬੰਧੀ ਜਾਣਕਾਰੀ ਲੈ ਸਕਣ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਪਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਕੋਵਿਡ-19 ਜਿਹੀ ਭਿਆਨਕ ਮਹਾਂਮਾਰੀ ਨਾਲ ਨਿਜੱਠਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਪ੍ਰਾਰਥੀਆਂ ਲਈ ਆਨਲਾਈਨ ਕਾਊਂਸਲਿੰਗ ਦਾ ਸੈਸ਼ਨ ਸੁਰੂ ਕੀਤਾ ਗਿਆ ਹੈ ਜਿਸ ਰਾਂਹੀ ਪ੍ਰਾਰਥੀ ਘਰ ਬੈਠ ਕੇ ਕੈਰੀਅਰ ਕਾਉਂਸਲਿੰਗ ਲੈਣ ਦੀ ਸਹੂਲਤ ਲੈ ਸਕਦੇ ਹਨ। ਇਸ ਤੋਂ ਇਲਾਵਾ ਕਰੀਅਰ ਕਾਊਂਸਲਰਾਂ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਹੋਰ ਸਹੂਲਤਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਮਿਨਾਕਸ਼ੀ ਸ਼ਰਮਾ, ਡਿਪਟੀ ਡਾਇਰੈਕਟਰ, ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਆਨਲਾਈਨ ਕਾਊਂਸਲਿੰਗ ਦੇ ਇਛੁੱਕ ਪ੍ਰਾਰਥੀ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਦੇ ਕਰੀਅਰ ਕਾਊਂਸਲਰ ਸ੍ਰੀਮਤੀ ਨਿਧੀ ਸਿੰਘੀ ਨਾਲ ਉਨ•ਾਂ ਦੇ ਮੋਬਾਇਲ ਨੰਬਰ 9872808647 ਉਪਰ ਸੰਪਰਕ ਕਰ ਸਕਦੇ ਹਨ। ਉਨ•ਾਂ ਵੱਲੋਂ ਦੱਸਿਆ ਗਿਆ ਕਿ ਕਾਉਂਸਲਿੰਗ ਦੀਆਂ ਸੇਵਾਵਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।